ਲੁਟੇਰੇ ਗੰਨ ਪੁਆਇੰਟ ’ਤੇ ਪੈਟਰੋਲ ਪੰਪ ਤੋਂ ਨਕਦੀ ਅਤੇ ਮੋਬਾਇਲ ਲੁੱਟ ਕੇ ਫਰਾਰ

Wednesday, Jan 12, 2022 - 05:43 PM (IST)

ਭਵਾਨੀਗੜ੍ਹ (ਵਿਕਾਸ) : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਬਾਲਦ ਕਲਾਂ ਨੇੜੇ ਸਥਿਤ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ’ਤੇ ਕਾਰ ਸਵਾਰ ਦੋ ਲੁਟੇਰੇ ਗੰਨ ਪੁਆਇੰਟ ’ਤੇ ਦਿਨ ਦਿਹਾੜੇ ਇਕ ਹਜ਼ਾਰ ਰੁਪਏ ਦਾ ਤੇਲ ਪੁਆ ਕੇ ਕਰਿੰਦਿਆਂ ਕੋਲੋਂ 2800 ਰੁਪਏ ਦੀ ਨਕਦੀ ਅਤੇ ਮੋਬਾਇਲ ਲੁੱਟ ਕੇ ਫਰਾਰ ਹੋ ਗਏ। ਘਟਨਾ ਮੰਗਲਵਾਰ ਦੁਪਹਿਰ ਸਵਾ ਕੁ ਤਿੰਨ ਵਜੇ ਦੀ ਦੱਸੀ ਜਾ ਰਹੀ ਹੈ। ਜਿਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ। ਘਟਨਾ ਸਬੰਧੀ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਉਸਦਾ ਸਾਥੀ ਅਸ਼ਵਨੀ ਕੁਮਾਰ ਵਾਸੀ ਪਿੰਡ ਹਰਦਿੱਤਪੁਰਾ ਦੋਵੇਂ ਪੈਟਰੋਲ ਪੰਪ ਬਾਲਦ ਕਲਾਂ ’ਤੇ ਬਤੌਰ ਸੇਲਜ਼ਮੈਨ ਕੰਮ ਕਰਦੇ ਹਨ।

ਮੰਗਲਵਾਰ ਦੁਪਹਿਰ ਸਵਾ ਕੁ 3 ਵਜੇ ਇਕ ਚਿੱਟੇ ਰੰਗ ਦੀ ਸਵਿੱਫਟ ਕਾਰ ਪੰਪ ’ਤੇ ਆਈ ਜਿਸ ਦੇ ਚਾਲਕ ਨੇ ਇਕ ਹਜ਼ਾਰ ਰੁਪਏ ਦਾ ਤੇਲ ਪਾਉਣ ਲਈ ਕਿਹਾ ਤਾਂ ਜਦੋਂ ਤੇਲ ਪਾਉਣ ਤੋਂ ਬਾਅਦ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਉਸਨੇ ਗੱਡੀ ’ਚੋਂ ਪਿਸਤੌਲ ਕੱਢ ਕੇ ਉਸ ਵੱਲ ਤਾਣ ਲਈ ਅਤੇ ਕਾਰ ਚਾਲਕ ਦੇ ਨਾਲ ਬੈਠਾ ਵਿਅਕਤੀ ਉਨ੍ਹਾਂ ਦੋਵਾਂ ਨੂੰ ਕੈਬਿਨ ’ਚ ਧੂਹ ਕੇ ਲੈ ਗਏ ਜਿੱਥੇ ਲੁਟੇਰਿਆਂ ਨੇ ਉਸਦਾ ਮੋਬਾਇਲ ਅਤੇ ਪੰਪ ਵਾਲਾ ਮੋਬਾਇਲ ਤੋਂ ਇਲਾਵਾ ਅਸ਼ਵਨੀ ਕੁਮਾਰ ਪਾਸੋਂ ਸੇਲ ਦੇ ਕਰੀਬ 28 ਸੌ ਰੁਪਏ ਖੋਹ ਲਏ। ਰਣਜੀਤ ਸਿੰਘ ਨੇ ਦੱਸਿਆ ਕਿ ਲੁਟੇਰੇ ਉਨ੍ਹਾਂ ਦੋਵਾਂ ਨੂੰ ਕੈਬਿਨ ’ਚ ਬਣੇ ਕੈਸ਼ ਰੂਮ ’ਚ ਬੰਦ ਕਰ ਕੇ ਫਰਾਰ ਹੋ ਗਏ। ਉਧਰ, ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਘਟਨਾ ਪੈਟਰੋਲ ਪੰਪ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋਈ ਹੈ। ਪੁਲਸ ਨੇ ਫੁਟੇਜ ਨੂੰ ਕਬਜ਼ੇ ’ਚ ਲੈਂਦਿਆਂ ਰਣਜੀਤ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਅਣਪਛਾਤੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News