ਬੇਖੌਫ਼ ਲੁਟੇਰਿਆਂ ਨੇ ਮੁੜ ਕੀਤੀ ਵੱਡੀ ਵਾਰਦਾਤ, ਸ਼ਰੇਆਮ ਲੁੱਟ ਕੇ ਲੈ ਗਏ ਪੈਟਰੋਲ ਪੰਪ

Tuesday, Jul 30, 2024 - 12:27 PM (IST)

ਮੋਗਾ (ਆਜ਼ਾਦ) : ਧਰਮਕੋਟ ਦੇ ਕੋਟ ਈਸੇ ਖਾਂ ਰੋਡ ’ਤੇ ਸਥਿਤ ਗਿੱਲ ਪੈਟਰੋਪ ਪੰਪ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਪੰਪ ਦੇ ਕਰਿੰਦੇ ਨੂੰ ਕੁੱਟ-ਮਾਰ ਕਰਕੇ ਉਥੋਂ 90 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਚਾਰਜ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਉਹ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦਾ ਨਿਰੀਖਣ ਕਰਕੇ ਲੋਕਾਂ ਤੋਂ ਪੁੱਛਗਿੱਛ ਕੀਤੀ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੈਟਰੋਲ ਪੰਪ ਦੇ ਮਾਲਕ ਹਰਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਦੋ ਲੁਟੇਰੇ ਨੌਜਵਾਨਾਂ ਨਿਰਵੈਰ ਸਿੰਘ ਅਤੇ ਜਸਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਨੌਜਵਾਨ ਪੈਟਰੋਲ ਪੰਪ ’ਤੇ ਆਏ ਅਤੇ ਆਉਂਦਿਆਂ ਹੀ ਉਨ੍ਹਾਂ ਪੰਪ ਦੇ ਮੁਲਾਜ਼ਮ ਮਨਦੀਪ ਸਿੰਘ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਕੁੱਟ-ਮਾਰ ਕਰਨ ਦੇ ਬਾਅਦ ਚਾਬੀ ਖੋਹ ਲਈ ਅਤੇ ਪੰਪ ਅੰਦਰ ਦਾਖਲ ਹੋ ਕੇ ਨਕਦੀ ਲੈਕੇ ਫਰਾਰ ਹੋ ਗਏ। ਥਾਣਾ ਮੁਖੀ ਨੇ ਕਿਹਾ ਕਿ ਉਕਤ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਕਾਰਣ ਲੁਟੇਰਿਆਂ ਦਾ ਸੁਰਾਗ ਮਿਲ ਗਿਆ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।


Gurminder Singh

Content Editor

Related News