ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਨਸ਼ੇ ਸਮੇਤ ਕਾਬੂ

Thursday, Sep 19, 2024 - 12:38 PM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਲੁੱਟ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਰਾਹੁਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 17 ਸਤੰਬਰ ਨੂੰ ਉਸ ਦਾ 16 ਸਾਲਾ ਭਾਂਜਾ ਰਾਘਵ ਬੈਸਟ ਪ੍ਰਾਈਸ ਦੇ ਪਿੱਛੇ ਗ੍ਰਾਊਂਡ ਵਿਚ ਖੇਡ ਰਿਹਾ ਸੀ। ਇਸ ਦੌਰਾਨ 2 ਨੌਜਵਾਨ ਦਾਤਰ ਦੀ ਨੋਕ 'ਤੇ ਉਸ ਦੇ ਭਾਂਜੇ ਰਾਘਵ ਤੋਂ ਮੋਬਾਈਲ ਫ਼ੋਨ, 1100 ਰੁਪਏ ਦੀ ਨਕਦੀ ਸਾਈਕਲ ਲੁੱਟ ਕੇ ਫ਼ਰਾਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਕਿਉਂ ਵਧਿਆ NSA? ਸਰਕਾਰ ਨੇ ਹਾਈ ਕੋਰਟ 'ਚ ਦਿੱਤਾ ਜਵਾਬ

ਥਾਣੇਦਾਰ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿਚ ਮਨੀਸ਼ ਕੁਮਾਰ ਵਾਸੀ ਨਿਊ ਗੁਰਨਾਮ ਨਗਰ ਜਸੀਆ ਅਤੇ ਸੁਖਵਿੰਦਰ ਸਿੰਘ ਸੁੱਖੀ ਪੁੱਤਰ ਭੋਲਾ ਸਿੰਘ ਵਾਸੀ ਮੁਹੱਲਾ ਪੀਰੂ ਬਾਂਦਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਬਾਈਲ ਫ਼ੋਨ ਅਤੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News