ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ ਮੁਲਜ਼ਮ ਕਾਬੂ, 7 ਮੋਬਾਈਲ ਫ਼ੋਨ ਤੇ ਮੋਟਰਸਾਈਕਲ ਬਰਾਮਦ
Thursday, May 15, 2025 - 11:44 AM (IST)

ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਲੁੱਟਾਂ-ਖੋਹਾਂ ਅਤੇ ਚੋਰੀ ਦੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਮੋਟਰਸਾਈਕਲ ਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਉੱਘੇ ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦਾ ਗੋਲ਼ੀਆਂ ਮਾਰ ਕੇ ਕਤਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ, ਵਿੱਕੀ ਕੁਮਾਰ ਅਤੇ ਪਰਮਿੰਦਰ ਸਿੰਘ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਤੋਂ ਇਕ ਮੋਟਰਸਾਈਕਲ ਅਤੇ ਵੱਖ-ਵੱਖ ਕੰਪਨੀਆਂ ਦੇ 7 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8