Brezza ਗੱਡੀ ''ਚ ਆਏ ਲੁਟੇਰਿਆਂ ਨੇ ਲੁੱਟ ਲਿਆ ਟਰੱਕ, ਪੁਲਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ

Wednesday, Mar 04, 2026 - 04:30 PM (IST)

Brezza ਗੱਡੀ ''ਚ ਆਏ ਲੁਟੇਰਿਆਂ ਨੇ ਲੁੱਟ ਲਿਆ ਟਰੱਕ, ਪੁਲਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਟਰੱਕ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਚੰਦ ਸਿੰਘ (ਪਿੰਡ ਪੰਜੇਤਾ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਟਰੱਕ ਚਲਾਉਣ ਦਾ ਕੰਮ ਕਰਦਾ ਹੈ। 2 ਮਾਰਚ ਨੂੰ ਉਹ ਰਾਹੋਂ ਰੋਡ ਗੁਰੂ ਵਿਹਾਰ ਵਿਚ ਟਰੱਕ ਤੋਂ ਸਾਮਾਨ ਖਾਲੀ ਕਰਕੇ ਵਾਪਸ ਜਾ ਰਿਹਾ ਸੀ ਅਤੇ ਇਸੇ ਦੌਰਾਨ ਰਸਤੇ ਵਿਚ ਇਕ ਸਫ਼ੈਦ ਰੰਗ ਦੀ ਬਰੇਜ਼ਾ ਕਾਰ ਵਿਚ ਸਵਾਰ ਤਿੰਨ ਲੁਟੇਰਿਆਂ ਨੇ ਉਸ ਦਾ ਟਰੱਕ ਰੋਕ ਕੇ ਉਸ ਨੂੰ ਲੁੱਟ ਲਿਆ ਅਤੇ ਫਰਾਰ ਹੋ ਗਏ। ਪੁਲਸ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਰਣਜੀਤ ਸਿੰਘ, ਨਵਦੀਪ ਸਿੰਘ (ਵਾਸੀ ਸੋਨੀਪਤ) ਅਤੇ ਗੁਰਤੇਜ ਸਿੰਘ (ਵਾਸੀ ਜਡਾਂਲੀ ਚੰਡੀਗੜ੍ਹ ਰੋਡ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਲੁੱਟਿਆ ਹੋਇਆ ਟਰੱਕ ਅਤੇ ਬਰੇਜ਼ਾ ਕਾਰ ਬਰਾਮਦ ਕੀਤੀ ਗਈ ਹੈ ਅਤੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Anmol Tagra

Content Editor

Related News