ਨਾਕੇ ''ਤੇ ਫੜੇ ਗਏ ਲੋਕਾਂ ਤੋਂ iPhone ਖੋਹਣ ਵਾਲੇ ਲੁਟੇਰੇ
Wednesday, May 14, 2025 - 02:47 PM (IST)

ਬਰਨਾਲਾ (ਪੁਨੀਤ): ਬਰਨਾਲਾ ਪੁਲਸ ਨੇ ਨਾਕਾਬੰਦੀ ਦੌਰਾਨ ਲੁੱਟਾਂ-ਖੋਹਾਂ ਕਰਨ ਵਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਚੋਰੀ ਦੇ 3 ਫ਼ੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿਚ iPhone ਵੀ ਸ਼ਾਮਲ ਹੈ। ਇਹ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੋਕਾਂ ਤੋਂ ਫ਼ੋਨ ਖੋਹੰਦੇ ਸਨ।
ਇਹ ਖ਼ਬਰ ਵੀ ਪੜ੍ਹੋ - ਜੇ ਪਾਕਿਸਤਾਨ 'ਚ ਪਏ ਪਰਮਾਣੂ 'ਤੇ ਡਿੱਗ ਜਾਂਦੀ ਭਾਰਤੀ ਮਿਜ਼ਾਈਲ ਤਾਂ ਕੀ ਹੁੰਦਾ? ਜਾਣੋ ਕੀ ਪੈਂਦੇ ਪ੍ਰਭਾਅ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸ਼ੇਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਪਰਗਟ ਸਿੰਘ ਪੁੱਤਰ ਸੁਖਪਾਲ ਸਿੰਘ ਤੇ ਅਰਸ਼ਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਬਾਬਾ ਜੀਵਨ ਸਿੰਘ ਹੰਡਿਆਇਆ ਜੋ ਮੋਟਰਸਾਈਕਲ 'ਤੇ ਚੋਰੀ ਤੇ ਡਕੈਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਹੰਡਿਆਇਆ ਚੌਕੀ ਦੇ ਸਬ ਇੰਸਪੈਕਟਰ ਬੂਟਾ ਸਿੰਘ ਦੀ ਟੀਮ ਤੁਰੰਤ ਧਨੌਲਾ ਲਿੰਕ ਰੋਡ 'ਤੇ ਕਾਰਵਾਈ ਲਈ ਡਟ ਗਈ ਤੇ ਨਾਕਾਬੰਦੀ ਕਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - 17 ਮਈ ਲਈ ਹੋ ਗਈ ਨਵੀਂ ਭਵਿੱਖਬਾਣੀ! ਪੜ੍ਹ ਲਓ ਪੂਰੀ ਖ਼ਬਰ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਇਕ iPhone ਤੇ ਦੋ Vivo ਦੇ ਫ਼ੋਨ ਬਰਾਮਦ ਹੋਏ ਹਨ। ਗ੍ਰਿਫ਼ਤਾਰ ਮੁਲਜ਼ਮ ਪਰਗਟ ਸਿੰਘ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਦੋ ਮਾਮਲੇ ਸਦਰ ਥਾਣਾ ਬਰਨਾਲਾ ਵਿਚ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਤੇ ਇਸ ਦੌਰਾਨ ਉਨ੍ਹਾਂ ਤੋਂ ਹੋਰ ਜਾਣਕਾਰੀ ਲਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8