ਜਲੰਧਰ ''ਚ ਸਿਆਸੀ ਆਗੂ ''ਤੇ ਲੁਟੇਰਿਆਂ ਨੇ ਕੀਤਾ ਹਮਲਾ, ਪੁਲਸ ਦੀ ਕਾਰਜ ਪ੍ਰਣਾਲੀ ''ਤੇ ਉੱਠੇ ਸਵਾਲ
Thursday, Jan 22, 2026 - 04:32 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿੱਚ ਸਥਿਤ ਸੇਠੀ ਇੰਡਸਟਰੀ ਰੋਡ 'ਤੇ ਦੇਰ ਰਾਤ ਇਕ ਸਿਆਸੀ ਆਗੂ ਅਤੇ ਸਾਬਕਾ ਕੌਂਸਲਰ ਦੀ ਚੋਣ ਲੜਨ ਵਾਲੇ ਪ੍ਰਤਾਪ ਸਿੰਘ 'ਤੇ ਲੁਟੇਰਿਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਅਨੁਸਾਰ ਇਹ ਘਟਨਾ ਰਾਤ 11 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸੈਰ ਕਰ ਰਹੇ ਸਨ। ਤਿੰਨ ਲੁਟੇਰਿਆਂ ਨੇ ਪਹਿਲਾਂ ਉਨ੍ਹਾਂ ਕੋਲ ਪੈਦਲ ਆ ਕੇ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਨਾਕਾਮ ਰਹਿਣ 'ਤੇ ਉਨ੍ਹਾਂ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ। ਹਾਲਾਂਕਿ ਪੀੜਤ ਨੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ

ਪੀੜਤ ਨੇ ਪੁਲਸ ਪ੍ਰਸ਼ਾਸਨ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਪ੍ਰਤਾਪ ਸਿੰਘ ਅਨੁਸਾਰ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਰਾਮਾ ਮੰਡੀ ਪੁਲਸ ਨੂੰ ਫ਼ੋਨ ਕੀਤਾ ਪਰ ਕਿਸੇ ਨੇ ਫ਼ੋਨ ਨਹੀਂ ਚੁੱਕਿਆ, ਜਿਸ ਕਾਰਨ ਉਹ ਖ਼ੁਦ ਹੀ ਇਲਾਜ ਲਈ ਹਸਪਤਾਲ ਗਏ। ਅਗਲੇ ਦਿਨ ਜਦੋਂ ਸਿਆਸੀ ਆਗੂ ਕਿਸ਼ਨ ਲਾਲ ਸ਼ਰਮਾ ਨੇ ਰਾਮਾ ਮੰਡੀ ਦੇ ਐੱਸ. ਐੱਚ. ਓ. ਨੂੰ ਫ਼ੋਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਫ਼ੋਨ ਵੀ ਬੰਦ ਮਿਲਿਆ, ਜਿਸ ਤੋਂ ਬਾਅਦ ਡੀ. ਐੱਸ. ਪੀ. ਸੈਂਟਰਲ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ।
ਇਸ ਵਾਰਦਾਤ ਦੀ ਸਾਰੀ ਤਸਵੀਰ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਲੁਟੇਰੇ ਹੱਥਾਂ ਵਿੱਚ ਹਥਿਆਰ ਲੈ ਕੇ ਭੱਜਦੇ ਵਿਖਾਈ ਦੇ ਰਹੇ ਹਨ। ਪੀੜਤ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਤੋਂ ਵਾਪਸ ਆ ਰਹੇ ਸਨ ਤਾਂ ਲੰਬਾ ਪਿੰਡ ਚੌਕ ਨੇੜੇ ਹਾਈ-ਟੈਕ ਨਾਕੇ 'ਤੇ ਮੌਜੂਦ ਪੁਲਸ ਕਰਮਚਾਰੀਆਂ ਨੇ ਉਨ੍ਹਾਂ ਦੀ ਮਦਦ ਕਰਨ ਦੀ ਬਜਾਏ, ਉਨ੍ਹਾਂ ਦੀ ਗੱਡੀ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
