ਜਲੰਧਰ ''ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਵਿਅਕਤੀ ''ਤੇ ਹਮਲਾ ਕਰਕੇ ਵੱਢਿਆ ਹੱਥ

Friday, Sep 06, 2024 - 04:15 PM (IST)

ਜਲੰਧਰ ''ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਵਿਅਕਤੀ ''ਤੇ ਹਮਲਾ ਕਰਕੇ ਵੱਢਿਆ ਹੱਥ

ਜਲੰਧਰ (ਸੋਨੂੰ)- ਜਲੰਧਰ ਵਰਗੇ ਮਹਾਨਗਰ ਵਿਚ ਲੁਟੇਰਿਆਂ ਦੇ ਹੌਂਸਲੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਰਾਮ ਨਗਰ ਤੋਂ ਸਾਹਮਣੇ ਆਇਆ ਹੈ। ਜਲੰਧਰ 'ਚ ਬੀਤੀ ਦੇਰ ਰਾਤ ਸੋਢਲ ਰੋਡ ਤੋਂ ਰਾਮ ਨਗਰ ਨੂੰ ਜਾਂਦੇ ਸਮੇਂ ਲੁਟੇਰਿਆਂ ਨੇ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਦਾ ਹੱਥ ਵੱਢ ਦਿੱਤਾ। ਬਾਈਕ ਸਵਾਰ ਤਿੰਨ ਲੁਟੇਰੇ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਵਿਅਕਤੀ ਆਪਣੇ ਆਪ ਨੂੰ ਬਚਾਉਣ ਲਈ ਲੁਟੇਰਿਆਂ ਦਾ ਵਿਰੋਧ ਕਰ ਰਿਹਾ ਸੀ, ਜਿਸ ਦੌਰਾਨ ਇਹ ਘਟਨਾ ਵਾਪਰ ਗਈ। ਘਟਨਾ ਦਾ ਸ਼ਿਕਾਰ ਹੋਇਆ ਵਿਅਕਤੀ ਪੈਦਲ ਜਾ ਰਿਹਾ ਸੀ। 
ਇਹ ਵੀ ਪੜ੍ਹੋ- ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਲੁਟੇਰਿਆਂ ਨੇ ਦਾਤਰ ਨਾਲ ਵਿਅਕਤੀ ਦਾ ਹੱਥ ਵੱਢ ਦਿੱਤਾ। ਵਿਅਕਤੀ ਦੇ ਹੱਥ 'ਤੇ ਡੂੰਘਾ ਜ਼ਖ਼ਮ ਬਣਿਆ ਹੋਇਆ ਹੈ, ਜਿਸ ਦੀਆਂ ਕੁਝ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ। ਫਿਲਹਾਲ ਕਿਸੇ ਲੁਟੇਰੇ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਤੋਂ ਬਾਅਦ ਉਹ ਕਿਸੇ ਤਰ੍ਹਾਂ ਘਰ ਪਹੁੰਚਿਆ ਅਤੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ।

ਇਹ ਵੀ ਪੜ੍ਹੋ- ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮਾਨ ਸਰਕਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News