ਲੁੱਟ ਦਾ ਵਿਰੋਧ ਕਰਨ ''ਤੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਨੌਜਵਾਨ ਗੰਭੀਰ ਜ਼ਖ਼ਮੀ
Friday, Mar 21, 2025 - 04:28 PM (IST)

ਲੁਧਿਆਣਾ (ਗੌਤਮ): ਗਿੱਲ ਰੋਡ 'ਤੇ ਵੀਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਇਕ ਨੌਜਵਾਨ ਤੋਂ ਮੋਬਾਈਲ ਤੇ ਨਕਦੀ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਵਿਰੋਧ ਜਤਾਉਣ 'ਤੇ ਲੁਟੇਰਿਆਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਉਸ ਦੀ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ। ਜ਼ਖ਼ਮੀ ਦੀ ਪਛਾਣ ਵਿਨੋਦ ਕੁਮਾਰ ਦੇ ਰੂਪ ਵਿਚ ਕੀਤੀ ਗਈ ਹੈ। ਵਾਰਦਾਤ ਦੀ ਸੂਚਨਾ ਥਾਣਾ ਡਵੀਜ਼ਨ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੂੰ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ
ਜ਼ਖ਼ਮੀ ਹੋਏ ਵਿਨੋਦ ਨੇ ਦੱਸਿਆ ਕਿ ਉਹ ਗਿੱਲ ਰੋਡ 'ਤੇ ਹੀ ਕਾਰ ਡਰਾਈਵਰੀ ਦਾ ਕੰਮ ਕਰਦਾ ਹੈ। ਰਾਤ ਨੂੰ ਉਹ ਫੈਕਟਰੀ ਵਿਚ ਕਾਰ ਪਾਰਕ ਕਰਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਕਿ ਗਿੱਲ ਰੋਡ 'ਤੇ ਉਸ ਨੂੰ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਘੇਰ ਲਿਆ। ਲੁਟੇਰਿਆਂ ਨੇ ਉਸ ਦਾ ਮੋਬਾਈਲ ਤੇ ਹੋਰ ਸਾਮਾਨ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵਿਰੋਧ ਜਤਾਉਣਾ ਸ਼ੁਰੂ ਕਰ ਦਿੱਤਾ। ਇਕ ਲੁਟੇਰੇ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਵਾਰ ਕਰ ਦਿੱਤਾ, ਜੋ ਉਸ ਦੇ ਗੁੱਟ 'ਤੇ ਲੱਗਿਆ। ਡਾਕਟਰਾਂ ਨੇ ਦੱਸਿਆ ਕਿ ਉਸ ਦੇ ਗੁੱਟ ਦੀ ਹੱਡੀ ਕੱਟੀ ਗਈ। ਫ਼ਿਲਹਾਲ ਪੁਲਸ ਮਾਮਲੇ ਨੂੰ ਲੈ ਕੇ ਕਾਰਵਾਈ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8