ਲੁਟੇਰੇ ਬਜ਼ੁਰਗ ਜੋੜੇ ਦੀ ਕੁੱਟਮਾਰ ਕਰ ਘਰੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ

06/02/2023 6:27:27 PM

ਦਸੂਹਾ (ਝਾਵਰ) : ਬੀਤੀ ਰਾਤ ਥਾਣਾ ਦਸੂਹਾ ਦੇ ਪਿੰਡ ਚੱਕਬਾਮੂ ਵਿਖੇ ਤਿੰਨ ਲੁਟੇਰੇ ਇਕ ਬਜ਼ੁਰਗ ਜੋੜੇ ਦਰਵਾਰਾ ਸਿੰਘ ਪੁੱਤਰ ਫੌਜਾ ਸਿੰਘ (74) ਅਤੇ ਉਸ ਦੀ ਪਤਨੀ ਕੁਲਦੀਪ ਕੌਰ (70) ਦੇ ਘਰ ਦੀ ਖਿੜਕੀ ਤੋੜ ਕੇ ਅੰਦਰ ਦਾਖ਼ਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ਦਰਵਾਰਾ ਸਿੰਘ ਅਤੇ ਉਸ ਦੇ ਛੋਟੇ ਭਰਾ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਅੰਦਰ ਵੜ ਕੇ ਉਨ੍ਹਾਂ ਦੋਵਾਂ ਬਜ਼ੁਰਗਾਂ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਤੇ ਸਾਡੇ ਤੋਂ ਚਾਬੀਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਫ਼ੌਜੀ ਦੇ ਛੁੱਟੀ ’ਤੇ ਆਉਣ ਦੀ ਉਡੀਕ ’ਚ ਸੀ ਪਰਿਵਾਰ, ਵਰਤ ਗਿਆ ਇਹ ਭਾਣਾ

ਉਨ੍ਹਾਂ ਨੇ ਪਹਿਲਾਂ ਬਜ਼ੁਰਗ ਔਰਤ ਕੁਲਦੀਪ ਕੌਰ ਦੇ ਕੰਨਾਂ ਵਿਚ ਪਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ, ਉਸ ਤੋਂ ਬਾਅਦ ਕਮਰੇ ਵਿਚ ਦਾਖ਼ਲ ਹੋ ਕੇ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਅਲਮਾਰੀ ’ਚ ਪਏ 2 ਲੱਖ ਰੁਪਏ ਤੋਂ ਇਲਾਵਾ ਦੋ ਸੋਨੇ ਦੀਆਂ ਵਾਲੀਆਂ ਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਇਸ ਮੌਕੇ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਤਕਰੀਬਨ ਇਕ ਘੰਟੇ ਤੱਕ ਕਮਰਿਆਂ ’ਚ ਪਏ ਹੋਰ ਕੀਮਤੀ ਸਾਮਾਨ ਦੀ ਭਾਲ ਕਰਦੇ ਰਹੇ।

ਇਹ ਖ਼ਬਰ ਵੀ ਪੜ੍ਹੋ :  ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ

ਉਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੋ ਮੋਟਰਸਾਈਕਲਾਂ ’ਤੇ ਆਏ ਸਨ ਅਤੇ ਉਨ੍ਹਾਂ ’ਤੇ ਸਵਾਰ ਹੋ ਕੇ ਵਾਪਸ ਚਲੇ ਗਏ। ਇਸ ਘਟਨਾ ਕਾਰਨ ਪਿੰਡ ਅਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਥਾਣਾ ਦਸੂਹਾ ਦੇ ਏ. ਐੱਸ. ਆਈ. ਜਸਵੀਰ ਸਿੰਘ ਅਤੇ ਏ. ਐੱਸ. ਆਈ. ਰਣਵੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਸਰਪੰਚ ਦਲਜੀਤ ਸਿੰਘ ਦੇ ਬਿਆਨਾਂ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।


Manoj

Content Editor

Related News