ਪੰਜਾਬ ''ਚ ਵੱਡੀ ਵਾਰਦਾਤ, ਮੈਡੀਕਲ ਸਟੋਰ ''ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ ''ਤੀਆਂ ਗੋਲੀਆਂ
Friday, Jan 17, 2025 - 11:41 AM (IST)
ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ 'ਚ ਲੁਟੇਰਿਆਂ ਤੇ ਚੋਰਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ, ਜਿਸ ਨੂੰ ਰੋਕਣ ਵਿਚ ਪੁਲਸ ਪ੍ਰਸ਼ਾਸਨ ਦੀ ਕਾਫੀ ਢਿੱਲ ਨਜ਼ਰ ਆ ਰਹੀ ਹੈ। ਇਸ ਦੀ ਇੱਕ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਥਾਣਾ ਹਰੀ ਕੇ ਅਧੀਨ ਆਉਂਦੇ ਪਿੰਡ ਪਰਿੰਗੜੀ ਵਿਖੇ ਬੀਤੇ ਕਈ ਸਾਲਾਂ ਤੋਂ ਮੈਡੀਕਲ ਸਟੋਰ ਚਲਾਉਣ ਵਾਲੇ ਕੈਮਿਸਟ ਨੂੰ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾ ਲਿਆ ਗਿਆ। ਇਸ ਸਬੰਧੀ ਸੀਸੀਟੀਵੀ ਕੈਮਰੇ ਵਿੱਚ ਸਾਰੀ ਘਟਨਾ ਕੈਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਰਾ ਦਿਨ ਬੱਦਲਵਾਈ, ਹੁਣ ਪਵੇਗਾ ਮੀਂਹ
ਜਾਣਕਾਰੀ ਮੁਤਾਬਕ 3 ਲੁਟੇਰੇ ਜਿਨ੍ਹਾਂ ਨੇ ਹੱਥ 'ਚ ਪਿਸਤੌਲ ਫੜੇ ਹੋਏ ਹਨ ਬੀਤੀ ਰਾਤ ਕਰੀਬ ਸਾਢੇ 7 ਵਜੇ ਪੱਟੀ ਤੋਂ ਹਰੀਕੇ ਰੋਡ ਉੱਪਰ ਮੌਜੂਦ ਪਿੰਡ ਪਰਿੰਗੜੀ ਵਿਖੇ ਸਿਮਰਨ ਮੈਡੀਕਲ ਸਟੋਰ ਦੁਕਾਨ ਅੰਦਰ ਦਾਖਲ ਹੁੰਦੇ ਹਨ ਅਤੇ ਦੁਕਾਨ ਮਾਲਕ ਸੁਖਵਿੰਦਰ ਸਿੰਘ ਪੁੱਤਰ ਬੰਤਾ ਸਿੰਘ ਨਿਵਾਸੀ ਪਰਿੰਗੜੀ ਨੂੰ ਘੇਰਾ ਪਾ ਲਿਆ। ਜਦੋਂ ਉਨ੍ਹਾਂ ਵੱਲੋਂ ਲੁਟੇਰਿਆਂ ਦਾ ਵਿਰੋਧ ਕੀਤਾ ਗਿਆ ਤਾਂ ਇੱਕ ਲੁਟੇਰੇ ਨੇ ਉਨ੍ਹਾਂ ਦੇ ਮੱਥੇ 'ਤੇ ਪਿਸਤੌਲ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਮਿਲੀ ਜਾਣਕਾਰੀ ਅਨੁਸਾਰ ਲੁਟੇਰੇ ਹਥਿਆਰਾਂ ਦੀ ਨੋਕ 'ਤੇ ਜਾਣ ਸਮੇਂ ਦੁਕਾਨ ਮਾਲਕ ਪਾਸੋਂ ਕਰੀਬ 8 ਹਜ਼ਾਰ ਰੁਪਏ ਦੀ ਨਕਲੀ ਅਤੇ ਉਹਨਾਂ ਦਾ ਮੋਬਾਇਲ ਫੋਨ ਲੈ ਕੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ ਬਿਆਸ ਦੀ ਪਹਿਲਕਦਮੀ, ਸ਼ੁਰੂ ਕੀਤੀ ਵੱਡੀ ਸੇਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8