ਲੁਟੇਰਿਆਂ ਨੇ ਬਜ਼ੁਰਗ ਨੂੰ ਚਾਕੂ ਮਾਰ ਕੀਤਾ ਗੰਭੀਰ ਜ਼ਖ਼ਮੀ, ਹਸਪਤਾਲ ਲਿਜਾਂਦਿਆਂ ਤੋੜਿਆ ਦਮ

Friday, Nov 24, 2023 - 12:46 AM (IST)

ਲੁਟੇਰਿਆਂ ਨੇ ਬਜ਼ੁਰਗ ਨੂੰ ਚਾਕੂ ਮਾਰ ਕੀਤਾ ਗੰਭੀਰ ਜ਼ਖ਼ਮੀ, ਹਸਪਤਾਲ ਲਿਜਾਂਦਿਆਂ ਤੋੜਿਆ ਦਮ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਜ਼ਿਲ੍ਹੇ 'ਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਕਸਬਾ ਕਾਦੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਲੁੱਟ ਦੀ ਨੀਅਤ ਨਾਲ ਇਕ 60 ਸਾਲਾ ਵਿਅਕਤੀ ਬਲਵਿੰਦਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ-ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵਿਧਾਇਕ ਗੱਜਣਮਾਜਰਾ PGI ਤੋਂ ਡਿਸਚਾਰਜ, ED ਨੇ 4 ਦਿਨ ਦੇ ਰਿਮਾਂਡ 'ਤੇ ਲਿਆ

ਉਧਰ ਇਸ ਵਾਰਦਾਤ ਨੂੰ ਲੈ ਕੇ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਅਤੇ ਭਰਾ ਅਮਰਜੀਤ ਸਿੰਘ ਮਹਲਾ ਸੰਤ ਨਗਰ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਬੀਤੀ ਸ਼ਾਮ ਘਰੋਂ ਆਪਣੀ ਭੈਣ ਨੂੰ ਸੰਤ ਨਗਰ ਮਿਲਣ ਘਰੋਂ ਗਿਆ ਸੀ। ਇਕ ਘੰਟਾ ਬੀਤਣ ਤੋਂ ਬਾਅਦ ਵੀ ਉਹ ਘਰ ਵਾਪਸ ਨਹੀਂ ਆਇਆ ਤਾਂ ਕੁਝ ਦੇਰ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲਵਿੰਦਰ ਸਿੰਘ ਨੂੰ ਅਣਪਛਾਤੇ ਕੁਝ ਵਿਅਕਤੀਆਂ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਹੈ। ਜਦੋਂ ਉਹ ਉਥੇ ਪਹੁੰਚੇ ਤਾਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤਿਆਂ ਨੇ ਉਸ ਦੀ ਸਕੂਟਰੀ ਖੋਹਣ ਦੀ ਕੋਸ਼ਿਸ਼ ਕੀਤੀ, ਜਦ ਉਸ ਨੇ ਸਕੂਟਰੀ ਨਹੀਂ ਦਿੱਤੀ ਤਾਂ ਉਹ ਉਸ ਦੇ ਪੇਟ ਵਿੱਚ ਛੁਰੇ ਮਾਰ ਕੇ ਫਰਾਰ ਹੋ ਗਏ। ਪਰਿਵਾਰ ਨੇ ਦੱਸਿਆ ਕਿ ਜਦੋਂ ਅਸੀਂ ਉਨ੍ਹਾਂ ਨੂੰ ਹਸਪਤਾਲ ਲਿਜਾ ਰਹੇ ਸੀ ਤਾਂ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

ਇਹ ਵੀ ਪੜ੍ਹੋ : ਹੋਮਗਾਰਡ ਜਸਪਾਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ, DGP ਨੇ ਕੀਤਾ ਵੱਡਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਿਸ ਜਗ੍ਹਾ 'ਤੇ ਇਹ ਘਟਨਾ ਵਾਪਰੀ ਹੈ, ਉਥੋਂ ਮ੍ਰਿਤਕ ਦੀ ਇਕ ਲੋਈ ਬਰਾਮਦ ਹੋਈ ਹੈ। ਹਮਲਾਵਰਾਂ ਨੂੰ ਫੜਨ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News