ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਸਵੀਟ ਸ਼ਾਪ ਤੋਂ ਲੁੱਟੀ 50 ਹਜ਼ਾਰ ਦੀ ਨਕਦੀ
Thursday, Dec 05, 2024 - 08:40 AM (IST)
ਭੁਲੱਥ (ਭੂਪੇਸ਼) : ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕੁਮਰਾਏ ਵਿਖੇ ਭੋਗਪੁਰ ਰੋਡ ਭੁਲੱਥ ਵਿਖੇ ਸਥਿਤ ਚੰਦੀ ਸਵੀਟ ਸ਼ਾਪ ਤੋਂ ਦੇਰ ਸ਼ਾਮ 3 ਲੁਟੇਰੇ ਪਿਸਤੌਲ ਦੀ ਨੋਕ ’ਤੇ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
ਜਾਣਕਾਰੀ ਮੁਤਾਬਕ ਸਵੀਟ ਸ਼ਾਪ ਦੇ ਮਾਲਕ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਅੱਜ ਕਿਧਰੇ ਬਾਹਰ ਗਏ ਹੋਏ ਸਨ। ਸਵੀਟ ਸ਼ਾਪ ’ਤੇ ਉਸ ਦੀ ਪਤਨੀ ਤੇ ਬਾਕੀ ਵਰਕਰ ਮੌਜੂਦ ਸਨ। ਇਸ ਦੌਰਾਨ 8 ਕੁ ਵਜੇ ਸ਼ਾਮ 2 ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ। ਉਨ੍ਹਾਂ ਕਿਹਾ ਕਿ ਦੋ ਵਿਅਕਤੀ ਦੁਕਾਨ ਦੇ ਅੰਦਰ ਆਏ, ਜਿਨ੍ਹਾਂ ਨੇ ਮਠਿਆਈ ਲੈਣ ਵਾਸਤੇ ਆਰਡਰ ਦਿੱਤਾ। ਇਸ ਦੌਰਾਨ ਇਕ ਵਿਅਕਤੀ ਨੇ ਪਿਸਤੌਲ ਕੱਢ ਕੇ ਵਰਕਰਾਂ ਤੇ ਉਸਦੀ ਪਤਨੀ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ। ਫਿਰ ਗੱਲੇ ’ਚ ਪਈ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਨੌਜਵਾਨ ਨੂੰ ਕੁਝ ਸੁੰਘਾ ਕੇ ਚੋਰੀ ਕੀਤੇ ਗਹਿਣੇ, ਮੁੜ ਵਾਰਦਾਤ ਕਰਨ ਆਇਆ ਚੜ੍ਹਿਆ ਪੁਲਸ ਹੱਥੇ
ਇਸ ਦੌਰਾਨ ਘਟਨਾ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ। ਜਿਸ ਉਪਰੰਤ ਡੀ. ਐੱਸ. ਪੀ. ਕਰਨੈਲ ਸਿੰਘ ਤੇ ਥਾਣਾ ਮੁਖੀ ਐੱਸ. ਐੱਚ. ਓ. ਹਰਜਿੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਪੁਲਸ ਪਾਰਟੀ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਗੱਲਬਾਤ ਕਰਦੇ ਹੋਏ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਜਾਂਚ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਜਿਨ੍ਹਾਂ ਦੀ ਮਦਦ ਨਾਲ ਲੁਟੇਰਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8