ਤਰਨਤਾਰਨ 'ਚ ਲੁਟੇਰਿਆਂ ਦੀ ਦਹਿਸ਼ਤ, ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਤੋਂ ਲੁੱਟੇ 1 ਲੱਖ 60 ਹਜ਼ਾਰ ਰੁਪਏ
Saturday, Sep 09, 2023 - 10:35 AM (IST)

ਤਰਨਤਾਰਨ (ਰਮਨ ਚਾਵਲਾ) : ਬੀਤੀ ਰਾਤ ਲੁਟੇਰਿਆਂ ਵਲੋਂ ਇਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਰੋਡ ’ਤੇ ਆਉਂਦੇ ਪਿੰਡ ਅਲਾਵਲਪੁਰ ਵਿਖੇ ਮੌਜੂਦ ਕਿਰਪਾ ਫਿਲਿੰਗ ਸਟੇਸ਼ਨ ਪੈਟਰੋਲ ਪੰਪ ਵਿਖੇ ਬੀਤੀ ਸ਼ਾਮ ਕਰੀਬ 7:30 ਵਜੇ ਦੋ ਮੋਟਰਸਾਈਕਲਾਂ 'ਤੇ ਸਵਾਰ 4 ਨਕਾਬਪੋਸ਼ ਲੁਟੇਰੇ ਦਾਖ਼ਲ ਹੋ ਗਏ, ਜਿਨ੍ਹਾਂ ਵਲੋਂ ਪਿਸਤੌਲ ਦੀ ਨੋਕ ’ਤੇ ਵਰਕਰਾਂ ਤੋਂ ਰੁਪਏ ਲੁੱਟ ਲਏ ਅਤੇ ਬਾਅਦ ’ਚ 1 ਲੁਟੇਰੇ ਵਲੋਂ ਦਫ਼ਤਰ ਅੰਦਰ ਦਾਖ਼ਲ ਹੁੰਦੇ ਹੋਏ ਪੈਟਰੋਲ ਪੰਪ ਦੇ ਮਾਲਕ ਦੀਪਕ ਚੌਰਸੀਆ ਦੇ ਪਿਤਾ ਰਕਸ਼ਾ ਰਾਮ ਨੂੰ ਡਰਾਵਾ ਦਿੰਦੇ ਹੋਏ 1.60 ਲੱਖ ਰੁਪਏ ਲੁੱਟ ਲਏ ਅਤੇ ਹਵਾਈ ਫ਼ਾਇਰ ਕਰਦੇ ਹੋਏ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਇਸ ਦੌਰਾਨ ਪੈਟਰੋਲ ਪੰਪ ਦੇ ਮਾਲਕ ਦੀਪਕ ਚੌਰਸੀਆ ਨੇ ਆਪਣੇ ਪਿਤਾ ਦੀ ਲਾਇਸੈਂਸੀ ਬੰਦੂਕ ਰਾਹੀਂ ਫਾਈਰਿੰਗ ਕੀਤੀ ਪਰ ਮੁਲਜ਼ਮ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੋਟਰਸਾਈਕਲ ਪਿੱਛੇ ਬੈਠੇ ਇਕ ਮੁਲਜ਼ਮ ਦੀ ਪਿੱਠ ’ਚ ਫਾਇਰ ਲੱਗਣ ਨਾਲ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਸਣੇ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਕੈਮਰੇ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8