ਪੰਜਾਬ 'ਚ ਵੱਡੀ ਵਾਰਦਾਤ, ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਲੁਟੇਰਿਆਂ ਨੇ ਲੁੱਟੀ ਲੱਖਾਂ ਦੀ ਨਕਦੀ

Wednesday, Sep 18, 2024 - 06:44 PM (IST)

ਪੰਜਾਬ 'ਚ ਵੱਡੀ ਵਾਰਦਾਤ, ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਲੁਟੇਰਿਆਂ ਨੇ ਲੁੱਟੀ ਲੱਖਾਂ ਦੀ ਨਕਦੀ

ਬੰਗਾ (ਰਾਕੇਸ਼ ਅਰੋੜਾ)- ਬੰਗਾ-ਫਗਵਾੜਾ ਮੁੱਖ ਮਾਰਗ 'ਤੇ ਸਥਿਤ ਕਸਬਾ ਬਹਿਰਾਮ ਵਿਖੇ ਦੋ ਨਕਾਬਪੋਸ਼ ਲੁਟੇਰਿਆਂ ਵੱਲੋਂ ਨੈਸ਼ਨਲ ਹਾਈਵੇਅ 'ਤੇ ਸਥਿਤ ਇਕ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਪਿਸਤੌਲਾਂ ਦੀ ਨੋਕ 'ਤੇ ਲੱਖਾਂ ਰੁਪਏ ਦੀ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ਰਾਕੇਸ਼ ਭੰਡਾਰੀ ਅਤੇ ਉਸ ਦੇ ਪੁੱਤਰ ਤਰੁਣ ਭੰਡਾਰੀ ਨੇ ਦੱਸਿਆ ਕਿ ਬਾਅਦ ਦੁਪਹਿਰ ਅੰਦਾਜ਼ਨ 2:45 ਵਜੇ ਉਨ੍ਹਾਂ ਦੀ ਉਕਤ ਦੁਕਾਨ 'ਤੇ ਦੋ ਨਕਾਬਪੋਸ਼ ਲੁਟੇਰੇ ਆਏ ਅਤੇ ਉਨ੍ਹਾਂ 'ਤੇ ਪਿਸਤੋਲ ਤਾਨ ਕੇ ਦੁਕਾਨ ਦੇ ਕਾਊਂਟਰ ਵਿੱਚ ਪਈ ਲੱਖਾਂ ਦੀ ਨਕਦੀ ਲੈ ਕੇ ਫਰਾਰ ਹੋ ਗਏ।

ਉਨਾਂ ਦੱਸਿਆ ਇੰਨਾ ਹੀ ਨਹੀਂ ਲੁਟੇਰੇ ਦੁਕਾਨ ਅੰਦਰ ਲੱਗੇ ਪੋਰਟੇਬਲ ਲੱਗੇ ਸੀ. ਸੀ. ਟੀ. ਵੀ. ਕੈਮਰੇ ਨੂੰ ਉਤਾਰ ਕੇ ਨਾਲ ਲੈ ਗਏ ਅਤੇ ਜਾਂਦੇ-ਜਾਂਦੇ ਉਨ੍ਹਾਂ ਦੇ ਮੱਥੇ 'ਤੇ ਵੀ ਪਿਸਤੋਲ ਨਾਲ ਸੱਟ ਮਾਰ ਗਏ। ਉਨਾਂ ਦੱਸਿਆ ਹੋਈ ਵਾਰਦਾਤ ਸਬੰਧੀ ਪੁਲਸ ਨੂੰ ਜਾਣਕਾਰੀ ਦਿੱਤੀ ਗਈ ਜੋਕਿ ਸੂਚਨਾ ਮਿਲਦੇ ਹੀ ਥਾਣਾ ਬਹਿਰਾਮ ਦੇ ਪੁਲਸ ਅਧਿਕਾਰੀ ਮੌਕੇ ਉਤੇ ਪੁੱਜ ਗਏ ਅਤੇ ਉਨ੍ਹਾਂ ਵੱਲੋਂ ਹੋਈ ਲੁੱਟ ਦੀ ਜਾਣਕਾਰੀ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ।  

ਇਹ ਵੀ ਪੜ੍ਹੋ- ਭੂਆ ਨੂੰ ਦੋਸਤਾਂ ਨੂੰ ਮਿਲਣ ਦਾ ਕਹਿ ਕੇ ਘਰੋਂ ਨਿਕਲਿਆ ਨੌਜਵਾਨ, ਫਿਰ ਫੋਨ 'ਤੇ ਮਿਲੀ ਫੁਟੇਜ ਨੇ ਉਡਾਏ ਸਭ ਦੇ ਹੋਸ਼

ਜਿਸ ਉਪੰਰਤ ਡੀ. ਐੱਸ. ਪੀ. ਬੰਗਾ ਦਲਜੀਤ ਸਿੰਘ ਖੱਖ, ਡੀ. ਐੱਸ. ਪੀ. ਡੀ ਪ੍ਰੇਮ ਕੁਮਾਰ ਅਤੇ ਸੀ. ਆਈ. ਏ. ਸਟਾਫ਼ ਦੀਆਂ ਟੀਮਾਂ ਮੌਕੇ 'ਤੇ ਪੁੱਜ ਗਈਆਂ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਹੋਈ ਲੁੱਟ ਵਿੱਚ ਉਨ੍ਹਾਂ ਦੀ ਲੱਖਾਂ ਦੀ ਨਕਦੀ ਲੁਟੇਰੇ ਲੁੱਟ ਕੇ ਲੈ ਗੲੈ ਹਨ। ਦਿਨ-ਦਿਹਾੜੇ ਨੈਸ਼ਨਲ ਹਾਈਵੇਅ 'ਤੇ ਹੋਈ ਵਾਰਦਾਤ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਸੀ। ਜਦਕਿ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਕੇ ਲੁਟੇਰਿਆਂ ਤੱਕ ਪੁੱਜਣ ਦਾ ਯਤਨ ਕਰ ਰਹੀਆਂ ਸਨ।

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਰਸਤੇ ਕੀਤੇ ਡਾਇਵਰਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News