ਜਲੰਧਰ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਵਿਖਾ ਲੁਟੇਰਿਆਂ ਨੇ ਕਾਰੋਬਾਰੀ ਤੋਂ ਲੁੱਟੀ ਲੱਖਾਂ ਦੀ ਨਕਦੀ

Friday, Feb 16, 2024 - 02:23 PM (IST)

ਜਲੰਧਰ 'ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਵਿਖਾ ਲੁਟੇਰਿਆਂ ਨੇ ਕਾਰੋਬਾਰੀ ਤੋਂ ਲੁੱਟੀ ਲੱਖਾਂ ਦੀ ਨਕਦੀ

ਜਲੰਧਰ (ਵਰੁਣ)- ਮਕਸੂਦਾਂ ਸਬਜ਼ੀ ਮੰਡੀ 'ਚ ਟਾਈਗਰ ਏਜੰਸੀ ਦੇ ਮਾਲਕ ਤੋਂ ਕਰੀਬ 4 ਲੁਟੇਰੇ 7.5 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਕ ਪਾਸੇ ਪੁਲਸ ਕਮਿਸ਼ਨਰ ਸ਼ਹਿਰ 'ਚ ਸ਼ਾਂਤੀ ਦੇ ਨਾਂ 'ਤੇ ਫੋਟੋ ਸੈਸ਼ਨ ਕਰਵਾ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਜਲੰਧਰ ਕ੍ਰਾਈਮ ਸਿਟੀ ਬਣਦੀ ਜਾ ਰਹੀ ਹੈ। ਦੁੱਧ ਤੋਂ ਬਣਨ ਵਾਸੀਆਂ ਵਸਤਾਂ ਦਾ ਕੰਮ ਕਰਨ ਵਾਲੇ ਵਿੱਕੀ ਨੇ ਦੱਸਿਆ ਕਿ ਕੰਮ ਜ਼ਿਆਦਾ ਹੋਣ ਕਾਰਨ ਉਹ ਬੀਤੀ ਦੇਰ ਰਾਤ ਨੂੰ ਘਰ ਗਿਆ ਸੀ।

PunjabKesari

ਜਦੋਂ ਉਹ ਰਾਤ 12 ਵਜੇ ਦੁਕਾਨ ਤੋਂ ਘਰ ਜਾਣ ਲਈ ਨਿਕਲਿਆ ਤਾਂ ਅਚਾਨਕ ਕਾਰ ਕੋਲ ਇਕ ਨੌਜਵਾਨ ਆ ਗਿਆ। ਉਨ੍ਹਾਂ ਨੇ ਸੋਚਿਆ ਕਿ ਉਹ ਜਾਣਕਾਰ ਹੈ ਪਰ ਜਿਵੇਂ ਹੀ ਉਸ ਨੇ ਕਾਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਤਿੰਨ ਨਕਾਬਪੋਸ਼ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਆ ਗਏ। ਇਸ ਦੌਰਾਨ ਜਾਨੋਂ ਮਾਰਨ ਦੀ ਧਮਕੀ ਦੇ ਕੇ ਲੁਟੇਰੇ ਕਾਰ ਵਿੱਚੋਂ ਪੈਸਿਆਂ ਨਾਲ ਭਰਿਆ ਬੈਗ ਕੱਢ ਕੇ ਫ਼ਰਾਰ ਹੋ ਗਏ। ਵਿੱਕੀ ਨੇ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ 1 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਗੋਰਾਇਆ 'ਚ ਨਹੀਂ ਦਿਸਿਆ ਭਾਰਤ ਬੰਦ ਦਾ ਅਸਰ, ਖੁੱਲ੍ਹੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਹੋਈ ਬਹਿਸਬਾਜ਼ੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News