ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

Thursday, Oct 20, 2022 - 11:03 AM (IST)

ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

ਹਰੀਕੇ ਪੱਤਣ (ਲਵਲੀ) - ਕਸਬਾ ਹਰੀਕੇ ਵਿਖੇ ਸੰਘਣੀ ਆਬਾਦੀ ’ਚ ਬੀਤੀ ਦੇਰ ਰਾਤ ਲੁਟੇਰਿਆਂ ਵਲੋਂ ਸਾਬਕਾ ਫ਼ੌਜੀ ਅਤੇ ਉਸ ਦੀ ਧਰਮਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਕਤਲ ਦੀ ਇਹ ਵਾਰਦਾਤ ਰਾਤ ਕਰੀਬ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਸਾਬਕਾ ਫ਼ੌਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਮੈਂਬਰ ਪੰਚਾਇਤ ਹਰੀਕੇ ਅਤੇ ਰਾਜਬੀਰ ਕੌਰ ਪਤਨੀ ਸੁਖਦੇਵ ਸਿੰਘ ਦੇ ਰੂਪ ਵਿੱਚ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ 'ਚ ਵੱਡੀ ਵਾਰਦਾਤ: 13 ਸਾਲਾ ਨਾਬਾਲਗ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜ਼ਿਨਾਹ

ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਲੁਟੇਰੇ ਘਰ ਵਿੱਚ ਪਈ ਰਾਈਫ਼ਲ, ਘੜੀ, 4 ਸੋਨੇ ਦੀ ਮੁੰਦਰੀਆ ਵੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਤੇ ਥਾਣਾ ਹਰੀਕੇ ਪੱਤਣ ਦੇ ਐੱਸ. ਐੱਚ. ਓ. ਹਰਜੀਤ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪੁਹੰਚ ਗਏ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ


author

rajwinder kaur

Content Editor

Related News