ਲੁਟੇਰਿਆਂ ਦਾ ਕਹਿਰ : ਬਜ਼ੁਰਗ ਦੀਆਂ ਅੱਖਾਂ ''ਚ ਮਿਰਚਾਂ ਪਾ ਕੇ ਲੁੱਟੀ ਹਜ਼ਾਰਾਂ ਦੀ ਨਕਦੀ ਤੇ ATM ਕਾਰਡ
Sunday, Apr 07, 2024 - 04:56 AM (IST)
 
            
            ਫਗਵਾੜਾ (ਜਲੋਟਾ)- ਫਗਵਾੜਾ ’ਚ ਮੋਟਰਸਾਈਕਲ ਸਵਾਰ ਮਿਰਚੀ ਲੁਟੇਰਾ ਗਿਰੋਹ ਦਾ ਕਹਿਰ ਬੇਰੋਕ ਜਾਰੀ ਹੈ। ਜਾਣਕਾਰੀ ਅਨੁਸਾਰ ਹੁਣ ਸਨਸਨੀਖੇਜ਼ ਸੂਚਨਾ ਮਿਲੀ ਹੈ ਕਿ ਪਿੰਡ ਸੰਗਤਪੁਰ ਨੇੜੇ ਮੋਟਰਸਾਈਕਲ ’ਤੇ ਆ ਰਹੇ ਇਕ ਕਿਸਾਨ ਨੂੰ ਮਿਰਚੀ ਲੁਟੇਰਾ ਗਿਰੋਹ ਦੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨਿਸ਼ਾਨਾ ਬਣਾ ਕੇ ਉਸ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਲਈ ਹੈ।
ਲੁੱਟ ਦਾ ਸ਼ਿਕਾਰ ਹੋਏ ਕਿਸਾਨ ਸੰਤੋਖ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਸੰਗਤਪੁਰ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਫਗਵਾੜਾ ਸ਼ਹਿਰ ਤੋਂ ਪਿੰਡ ਸੰਗਤਪੁਰ ਵੱਲ ਮੋਟਰਸਾਈਕਲ ’ਤੇ ਆਪਣੇ ਘਰ ਨੂੰ ਆ ਰਿਹਾ ਸੀ ਕਿ ਦਿਨ ਦਿਹਾੜੇ ਦੁਪਹਿਰ ਕਰੀਬ 4 ਵਜੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਤੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਗਰੀਬੀ ਤੋਂ ਅੱਕੇ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪੂਰੇ ਪਰਿਵਾਰ ਨੂੰ ਦੇ ਦਿੱਤਾ ਜ਼ਹਿਰ, 4 ਬੱਚਿਆਂ ਦੀ ਹੋਈ ਮੌਤ
ਪੀੜਤ ਕਿਸਾਨ ਸੰਤੋਖ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੇ ਲੁਟੇਰਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਲੁਟੇਰਿਆਂ ਨੇ ਉਸ ਦੀਆਂ ਅੱਖਾਂ ਵਿਚ ਮਿਰਚਾਂ ਦਾ ਪਾਊਡਰ ਪਾ ਦਿੱਤਾ, ਜਿਸ ਕਾਰਨ ਉਹ ਬੇਵੱਸ ਹੋ ਗਿਆ। ਇਸ ਤੋਂ ਬਾਅਦ ਲੁਟੇਰਿਆਂ ਨੇ ਉਸ ਦੀ ਜੇਬ ’ਚ ਪਈ ਕਰੀਬ 5700 ਰੁਪਏ ਦੀ ਨਕਦੀ, ਬੈਂਕ ਏ.ਟੀ.ਐੱਮ. ਕਾਰਡ ਆਦਿ ਲੁੱਟ ਲਏ ਅਤੇ ਫਰਾਰ ਹੋ ਗਏ।
'ਜਗ ਬਾਣੀ' ਨੂੰ ਸੂਤਰਾਂ ਤੋਂ ਮਿਲੀ ਅਹਿਮ ਜਾਣਕਾਰੀ ਮੁਤਾਬਕ ਇਸ ਮਾਮਲੇ ’ਚ ਫਗਵਾਡ਼ਾ ਪੁਲਸ ਨੂੰ ਅਹਿਮ ਲੀਡਸ ਮਿਲੀਆਂ ਹਨ ਜਿਸ ਨੂੰ ਆਧਾਰ ਬਣਾ ਪੁਲਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਪੁਲਸ ਬਹੁਤ ਜਲਦ ਵੱਡਾ ਖੁਲਾਸਾ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਿਕ ਤੌਰ ’ਤੇ ਕੁੱਝ ਵੀ ਦੱਸਿਆ ਨਹੀਂ ਗਿਆ ਹੈ।
ਇਹ ਵੀ ਪੜ੍ਹੋ- 1 ਮਹੀਨਾ ਪਹਿਲਾਂ ਜੇਲ੍ਹ 'ਚੋਂ ਆਇਆ ਸੀ ਬਾਹਰ, ਸਾਥੀ ਨਾਲ 25 ਕਰੋੜ ਦੀ ਹੈਰੋਇਨ ਸਣੇ ਚੜ੍ਹਿਆ ਪੁਲਸ ਅੜਿੱਕੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            