ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ''ਤੇ ਲੁੱਟਿਆ ਪੈਟਰੋਲ ਪੰਪ
Wednesday, Aug 14, 2024 - 04:13 AM (IST)
ਸੁਲਤਾਨਪੁਰ ਲੋਧੀ (ਸੋਢੀ)- ਥਾਣਾ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਸੱਧੂਵਾਲ ਨੇੜੇ ਇਕ ਪੈਟਰੋਲ ਪੰਪ ਤੋਂ 3 ਨਕਾਬਪੋਸ਼ ਲੁਟੇਰੇ ਤੇਜਧਾਰ ਹਥਿਆਰਾਂ ਨਾਲ ਦੋ ਕਰਿੰਦਿਆਂ ਨੂੰ ਜ਼ਖ਼ਮੀ ਕਰ ਕੇ 25 ਹਜ਼ਾਰ ਰੁਪਏ ਦੇ ਕਰੀਬ ਨਕਦੀ ਲੁੱਟ ਕੇ ਫਰਾਰ ਹੋ ਗਏ। ਆਜ਼ਾਦੀ ਦਿਹਾੜੇ ਤੋਂ ਪਹਿਲਾਂ ਲੁਟੇਰਿਆਂ ਦੇ ਗਿਰੋਹ ਵੱਲੋਂ ਕੀਤੀ ਇਸ ਵਾਰਦਾਤ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ ਹੈ।
ਇਸ ਸਬੰਧੀ ਮੋਮੀ ਫਿਲਿੰਗ ਸਟੇਸ਼ਨ (ਪੈਟਰੋਲ ਪੰਪ) ਦੇ ਮਾਲਕ ਤੇ ਆੜ੍ਹਤੀ ਜੋਗਰਾਜ ਸਿੰਘ ਮੋਮੀ ਨੇ ਮੌਕੇ 'ਤੇ ਆ ਕੇ ਦੱਸਿਆ ਕਿ ਇਹ ਪੈਟਰੋਲ ਪੰਪ ਪਿੰਡ ਸੱਧੂਵਾਲ ਤੋਂ ਜੱਬੋਵਾਲ ਰੋਡ 'ਤੇ ਪੈਂਦਾ ਹੈ, ਜਿੱਥੇ 3 ਨਕਾਬਪੋਸ਼ ਲੁਟੇਰੇ ਮੋਟਰਸਾਈਕਲ 'ਤੇ ਦਾਤਰ ਆਦਿ ਹਥਿਆਰਾਂ ਨਾਲ ਲੈਸ ਹੋ ਕੇ ਆਏ ਤੇ ਕਰਿੰਦਿਆ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ 2 ਕਰਮਚਾਰੀ ਨੰਦ ਕਿਸ਼ੋਰ ਤੇ ਸੰਤੋਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਲੋਹੀਆਂ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਜੈਜੋਂ ਕਾਰ ਹਾਦਸਾ : ਤਿੰਨ ਦਿਨ ਬਾਅਦ ਵੀ ਸਰਚ ਟੀਮ ਦੇ ਹੱਥ ਖ਼ਾਲੀ, ਪਾਣੀ 'ਚ ਰੁੜ੍ਹੇ ਲੋਕਾਂ ਦਾ ਨਹੀਂ ਮਿਲਿਆ ਕੋਈ ਸੁਰਾਗ
ਜੋਗਰਾਜ ਸਿੰਘ ਮੋਮੀ ਨੇ ਦੱਸਿਆ ਕਿ ਪੈਟਰੋਲ ਪੰਪ ਦੇ ਕਰਮਚਾਰੀਆਂ ਨੂੰ ਜ਼ਖ਼ਮੀ ਕਰ ਕੇ ਲੁਟੇਰੇ 25 ਹਜ਼ਾਰ ਦੇ ਲਗਭਗ ਨਕਦੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਜਾਂਚ ਕਰਨ ਲਈ ਡੀ.ਐੱਸ.ਪੀ. ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਲੁਬਾਣਾ ਮੌਕੇ 'ਤੇ ਪੁੱਜੇ। ਉਨ੍ਹਾਂ ਨਾਲ ਏ.ਐੱਸ.ਆਈ. ਸ਼ਿੰਗਾਰਾ ਸਿੰਘ, ਏ.ਐੱਸ.ਆਈ. ਜੋਗਿੰਦਰ ਸਿੰਘ ਤੇ ਹੋਰ ਪੁਲਸ ਕਰਮਚਾਰੀ ਵੀ ਮੌਕੇ 'ਤੇ ਪੁੱਜੇ ਤੇ ਜਾਂਚ ਆਰੰਭ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e