ਲੁਟੇਰਿਆਂ ਨੇ ਬੰਦੂਕ ਦਿਖਾ ਕੇ ਕਾਰ ਚਾਲਕ ਨੂੰ ਲੁੱਟਿਆ, ਦੋ ਅਣਪਛਾਤਿਆ ਖਿਲਾਫ ਕੇਸ ਦਰਜ
Tuesday, Jan 06, 2026 - 06:56 PM (IST)
ਲੁਧਿਆਣਾ, (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਦੋ ਅਣਪਛਾਤੇ ਲੁਟੇਰਿਆਂ ਵਿਰੁੱਧ ਕਾਰ ਚਾਲਕ ਨੂੰ ਲੁੱਟਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਟੇਸ਼ਨ ਹਾਊਸ ਅਫ਼ਸਰ ਜੋਗਿੰਦਰ ਪਾਲ ਨੇ ਦੱਸਿਆ ਕਿ ਪੁਲਸ ਕੋਲ ਸ਼ਿਕਾਇਤ ਦਰਜ ਕਰਦੇ ਸਮੇਂ ਵਿਜੇ ਕੁਮਾਰ ਵਾਸੀ ਸ਼ਾਸਤਰੀ ਨਗਰ ਨੇ ਦੱਸਿਆ ਕਿ ਉਹ ਆਪਣੀ ਕਾਰ ਵਿੱਚ ਘਾੜੀ ਫਾਜ਼ਿਲ ਵੱਲ ਜਾ ਰਿਹਾ ਸੀ ।
ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਸਦੀ ਕਾਰ ਨੂੰ ਰੋਕਿਆ ਤੇ ਬੰਦੂਕ ਦੀ ਨੋਕ 'ਤੇ ਉਸਨੂੰ ਧਮਕੀ ਦਿੱਤੀ ਅਤੇ ਉਸ ਤੋਂ 5000 ਰੁਪਏ ਦੀ ਨਕਦੀ ਲੁੱਟ ਲਈ ਅਤੇ ਭੱਜ ਗਏ। ਇਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
