ਪਟਿਆਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਫਾਇਨਾਂਸ ਕੰਪਨੀ ਦੇ ਮੈਨੇਜਰ ਦਾ ਗੋਲ਼ੀਆਂ ਮਾਰ ਕੇ ਕਤਲ

Tuesday, Jan 30, 2024 - 06:36 PM (IST)

ਪਟਿਆਲਾ ’ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਫਾਇਨਾਂਸ ਕੰਪਨੀ ਦੇ ਮੈਨੇਜਰ ਦਾ ਗੋਲ਼ੀਆਂ ਮਾਰ ਕੇ ਕਤਲ

ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਦੁਧਨਸਾਦਾ ’ਚ ਵੱਡੀ ਵਾਰਦਾਤ ਵਾਪਰੀ ਹੈ, ਜਿਥੇ ਪੈਸੇ ਲੈ ਕੇ ਜਾ ਰਹੇ ਪ੍ਰਾਈਵੇਟ ਕੰਪਨੀ ਦੇ ਮੈਨੇਜਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮੈਨੇਜਰ ਕੋਲ ਤਕਰੀਬਨ 1 ਲੱਖ 50 ਹਜ਼ਾਰ ਰੁਪਏ ਕੈਸ਼ ਸੀ, ਜਿਸ ਨੂੰ ਲੁਟੇਰੇ ਲੁੱਟ ਕੇ ਲੈ ਗਏ। ਮ੍ਰਿਤਕ ਦੀ ਪਛਾਣ ਅਵਿਨਾਸ਼ ਕੁਮਾਰ ਪੋਤਰ ਵੇਦ ਪ੍ਰਕਾਸ਼ ਜੋ ਕਿ ਮੂਲ ਰੂਪ ਵਿਚ ਸਹਾਰਨਪੁਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲੀ ਸੀ ਅਤੇ ਫਓਜ਼ਿਨ ਮੈਰਕੋ ਪ੍ਰਾਈਵੇਟ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਐਨਕਾਊਂਟਰ, ਖੇਤਾਂ ਵਿਚ ਗੈਂਗਸਟਰ ਨਾਲ ਹੋਇਆ ਮੁਕਾਬਲਾ, ਦੇਖੋ ਮੌਕੇ ਦੀ ਵੀਡੀਓ

PunjabKesari

ਮਿਲੀ ਜਾਣਕਾਰੀ ਮੁਤਾਬਿਕ ਅਵਿਨਾਸ਼ ਲਗਭਗ 5 ਵਜੇ ਦੇ ਕਰੀਬ ਪੈਸੇ ਲੈ ਕੇ ਘਰ ਜਾ ਰਿਹਾ ਸੀ। ਜਿੱਥੇ ਕੁਝ ਅਣਪਛਾਤੇ ਵਿਅਕਤੀ ਪਹੁੰਚੇ ਅਤੇ ਉਸ ਨੂੰ ਗੋਲ਼ੀ ਮਾਰ ਦਿੱਤੀ। ਲੁਟੇਰੇ ਅਵਿਨਾਸ਼ ਤੋਂ 1 ਲੱਖ 50 ਹਜ਼ਾਰ ਰੁਪਏ ਦੀ ਰਕਮ ਲੁੱਟ ਕਰਕੇ ਫਰਾਰ ਹੋ ਗਏ। ਪੇਟ ਵਿਚ ਗੋਲ਼ੀ ਲੱਗਣ ਕਾਰਣ ਮੈਨੇਜਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਿੱਥੇ ਇਹ ਵਾਰਦਾਤ ਵਾਪਰੀ ਹੈ ਉਹ ਇਕ ਪਿੰਡ ਦਾ ਇਲਾਕਾ ਹੈ ਦੁਧਨ ਸਾਧਾਂ, ਜਿੱਥੇ ਕੋਈ ਸੀ. ਸੀ. ਟੀ. ਵੀ. ਕੈਮਰਾ ਜਾਂ ਕੋਈ ਦੁਕਾਨ ਮੌਜੂਦ ਨਹੀਂ ਸੀ। ਫਿਲਹਾਲ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ : ਬੰਬੀਹਾ ਗੈਂਗ ਵਲੋਂ ਲਾਰੈਂਸ ਗੈਂਗ ਦੇ ਸ਼ੂਟਰ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਪਿੱਛੋਂ ਫੇਸਬੁਕ ’ਤੇ ਪਾਈ ਪੋਸਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News