ਲੁਟੇਰਿਆਂ ਨੇ ਪੈਟਰੋਲ ਪੰਪ ’ਤੇ ਚਲਾਈਆਂ ਗੋਲ਼ੀਆਂ, ਗਾਰਡ ਤੋਂ ਬੰਦੂਕ ਖੋਹ ਕੇ ਫਰਾਰ

Saturday, Mar 04, 2023 - 02:19 AM (IST)

ਲੁਟੇਰਿਆਂ ਨੇ ਪੈਟਰੋਲ ਪੰਪ ’ਤੇ ਚਲਾਈਆਂ ਗੋਲ਼ੀਆਂ, ਗਾਰਡ ਤੋਂ ਬੰਦੂਕ ਖੋਹ ਕੇ ਫਰਾਰ

ਗੁਰੂਹਰਸਹਾਏ (ਸੁਨੀਲ ਵਿੱਕੀ)-ਦੇਰ ਰਾਤ ਸ਼ਹਿਰ ਦੀ ਗੁੱਦੜਢੰਡੀ ਰੋਡ ’ਤੇ ਸਥਿਤ ਗੋਇਲ ਫਿਲਿੰਗ ਸਟੇਸ਼ਨ ਤੋਂ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਗਾਰਡ ਦੀ ਕੁੱਟਮਾਰ ਕਰ ਕੇ ਉਸ ਦੀ ਬੰਦੂਕ ਖੋਹ ਕੇ ਫਰਾਰ ਹੋ ਗਏ ਹਨ । ਜਾਣਕਾਰੀ ਦਿੰਦੇ ਹੋਏ ਗੋਇਲ ਫਿਲਿੰਗ ਸਟੇਸ਼ਨ ’ਤੇ ਮੌਜੂਦ ਕਰਮਚਾਰੀ ਨੇ ਦੱਸਿਆ ਕਿ ਉਸ ਕੋਲ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ। ਉਨ੍ਹਾਂ ਨੇ ਉਸ ਨੂੰ ਮੋਟਰਸਾਈਕਲ ’ਚ 200 ਰੁਪਏ ਦਾ ਤੇਲ ਪਾਉਣ ਲਈ ਕਿਹਾ। ਇਸ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ ਉਥੇ ਬੈਠੇ ਗਾਰਡ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਈ ਫਾਇਰ ਕੀਤੇ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਰੋਕਿਆ, NIA ਟੀਮ ਵੱਲੋਂ ਪੁੱਛਗਿੱਛ

ਇਸ ਤੋਂ ਬਾਅਦ ਲੁਟੇਰੇ ਉਕਤ ਗਾਰਡ ਦੀ 12 ਬੋਰ ਦੀ ਬੰਦੂਕ ਖੋਹ ਕੇ ਫਰਾਰ ਹੋ ਗਏ। ਪੈਟਰੋਲ ਪੰਪ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਸਾਰੀ ਘਟਨਾ ਕੈਦ ਹੋ ਗਈ। ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।

ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ


author

Manoj

Content Editor

Related News