ਨੌਜਵਾਨ ਕਿਸਾਨ ਆਗੂ ਨੂੰ ਲੁਟੇਰਿਆਂ ਨੇ ਮਾਰੀ ਗੋਲੀ, ਹੋਇਆ ਗੰਭੀਰ ਜ਼ਖ਼ਮੀ

Monday, Sep 12, 2022 - 11:32 AM (IST)

ਨੌਜਵਾਨ ਕਿਸਾਨ ਆਗੂ ਨੂੰ ਲੁਟੇਰਿਆਂ ਨੇ ਮਾਰੀ ਗੋਲੀ, ਹੋਇਆ ਗੰਭੀਰ ਜ਼ਖ਼ਮੀ

ਚੇਤਨਪੁਰਾ (ਨਿਰਵੈਲ/ਭੱਟੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਗੁਰੂ ਕਾ ਬਾਗ ਦੇ ਪ੍ਰਧਾਨ ਅਤੇ ਨੌਜਵਾਨ ਕਿਸਾਨ ਆਗੂ ਅੰਗਰੇਜ਼ ਸਿੰਘ ਸਹਿੰਸਰਾ ’ਤੇ ਲੁਟੇਰਿਆਂ ਵਲੋਂ ਗੋਲੀ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਕਿਸਾਨ ਆਗੂ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਿਰਾਓ ਦੇ ਸੰਬੰਧ ਵਿਚ ਪਿੰਡ ਜਗਦੇਵ ਕਲਾਂ ਮੀਟਿੰਗ ਕਰਵਾਉਣ ਜਾ ਰਹੇ ਸਨ। ਇਸ ਦੌਰਾਨ ਅਚਾਨਕ ਰਾਣੇਵਾਲੀ ਪੁਲ ਕੋਲ 2 ਮੋਟਰ ਸਾਈਕਲ ਸਵਾਰ ਨਕਾਬਪੋਸ਼ਾਂ ਨੇ ਉਨ੍ਹਾਂ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਸਮੇਂ ਉਨ੍ਹਾਂ ਦੇ ਪਿਤਾ ਗੱਜਣ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਲੁੱਟ ਦਾ ਵਿਰੋਧ ਕਰਨ ’ਤੇ ਨਾਕਾਬਪੋਸ਼ਾਂ ਵਿੱਚੋਂ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਜੋ ਅੰਗਰੇਜ਼ ਸਿੰਘ ਦੇ ਪੱਟ ’ਚੋਂ ਦੀ ਆਰ-ਪਾਰ ਹੋ ਗਈ। 

ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

ਗੋਲੀ ਲੱਗਣ ਤੋਂ ਬਾਅਦ ਜਦੋਂ ਰੌਲਾ ਪੈ ਗਿਆ ਤਾਂ ਆਲੇ-ਦੁਆਲੇ ਦੇ ਕੁਝ ਲੋਕ ਇੱਕਠੇ ਹੋ ਗਏ, ਜਿਨ੍ਹਾਂ ਨੂੰ ਵੇਖਦੇ ਸਾਰ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ’ਚ ਅੰਗਰੇਜ਼ ਸਿੰਘ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ।


author

rajwinder kaur

Content Editor

Related News