ਵੱਡੀ ਖ਼ਬਰ : ਲੁਟੇਰਿਆਂ ਨੇ ਦਿਖਾਈ ਪਿਸਤੌਲ ਤਾਂ ਕਾਰ ਚਾਲਕ ਨੇ ਵੀ ਕੀਤੀ ਫਾਇਰਿੰਗ, ਲੁਟੇਰੇ ਦੀ ਮੌਤ

Sunday, Nov 20, 2022 - 12:47 AM (IST)

ਅੰਮ੍ਰਿਤਸਰ (ਸਾਗਰ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਹਥਿਆਰਬੰਦ ਲੁਟੇਰਿਆਂ ਵੱਲੋਂ ਜਦ ਗੱਡੀ ਲੁੱਟਣ ਦੇ ਇਰਾਦੇ ਨਾਲ ਇਕ ਕਾਰ ਚਾਲਕ ਨੂੰ ਪਿਸਤੌਲ ਦਿਖਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਚਾਲਕ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਲੁਟੇਰਿਆਂ 'ਤੇ ਹੀ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਲੁਟੇਰੇ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਅਤੇ ਉਸ ਦਾ ਸਾਥੀ ਜਾਨ ਬਚਾ ਕੇ ਮੌਕੇ ਤੋਂ ਫਰਾਰ ਹੋ ਗਿਆ। 

ਇਹ ਖ਼ਬਰ ਵੀ ਪੜ੍ਹੋ - ਫਾਜ਼ਿਲਕਾ ਦੀ 66 ਬਟਾਲੀਅਨ ਨੇ ਸਿਰਜਿਆ ਇਤਿਹਾਸ, ਸਮੁੱਚੇ ਦੇਸ਼ 'ਚੋਂ ਬਣੀ ਮੋਹਰੀ

ਇਸ ਸਬੰਧੀ ਗੱਲਬਾਤ ਕਰਦਿਆਂ ਰਣਜੀਤ ਸਿੰਘ ਬੱਗਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰ ਕੇ ਘਰ ਜਾ ਰਿਹਾ ਸੀ। ਜਦੋਂ ਉਹ ਅੰਮ੍ਰਿਤਸਰ ਬਾਈਪਾਸ 'ਤੇ ਪਹੁੰਚਿਆ ਤਾਂ ਦੋ ਲੁਟੇਰਿਆਂ ਵੱਲੋਂ  ਉਸ ਨਾਲ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਤੇ ਪਸਤੌਲ ਦਿਖਾਕੇ ਡਰਾਉਣਾ ਸ਼ੁਰੂ ਕਰ ਦਿੱਤਾ। ਇਸ 'ਤੇ ਰਣਜੀਤ ਸਿੰਘ ਬੱਗਾ ਨੇ ਵੀ ਆਪਣੀ ਲਾਇਸੰਸੀ ਪਿਸਤੌਲ ਦੇ ਨਾਲ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਲੁਟੇਰੇ ਨੂੰ ਗੋਲੀ ਵੱਜੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਸਰਾ ਲੁਟੇਰਾ ਮੌਕੇ ਤੋਂ ਫਰਾਰ ਹੋ ਗਿਆ।

PunjabKesari

ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਬੱਗਾ ਨਾਮਕ ਵਿਅਕਤੀ ਨਾਲ 2 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਸ ਵੱਲੋਂ ਆਪਣਾ ਬਚਾਅ ਕਰਦੇ ਹੋਏ ਪੰਜ ਗੋਲੀਆਂ ਚਲਾਈਆਂ ਗਈਆਂ। ਇਸ ਵਿਚ ਇਕ ਲੁਟੇਰੇ ਦੀ ਮੌਤ ਹੋ ਗਈ ਅਤੇ ਲੁਟੇਰੇ  ਦੇ ਹੱਥ 'ਚੋਂ ਇਕ ਨਾਜਾਇਜ਼ ਹਥਿਆਰ ਬਰਾਮਦ ਹੋਇਆ ਹੈ। ਦੂਜਾ ਲੁਟੇਰਾ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਪੁਲਸ ਵੱਲੋਂ ਮ੍ਰਿਤਕ ਲੁਟੇਰੇ ਦੀ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News