ਬਾਜ਼ਾਰ ਪੁੱਜੀ NRI ਔਰਤ ਦੀ ਢਾਈ ਤੋਲੇ ਸੋਨੇ ਦੀ ਚੈਨ ਖੋਹ ਲੁਟੇਰੇ ਫਰਾਰ

Friday, Mar 07, 2025 - 06:45 PM (IST)

ਬਾਜ਼ਾਰ ਪੁੱਜੀ NRI ਔਰਤ ਦੀ ਢਾਈ ਤੋਲੇ ਸੋਨੇ ਦੀ ਚੈਨ ਖੋਹ ਲੁਟੇਰੇ ਫਰਾਰ

ਤਰਨਤਾਰਨ (ਰਮਨ)- ਸ਼ਹਿਰ ਵਿਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੇ ਲੋਕਾਂ ਦਾ ਘਰੋਂ ਨਿਕਲਣਾ ਬਾਹਰ ਬੰਦ ਕਰ ਦਿੱਤਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬਾਜ਼ਾਰ ਵਿਚ ਬੇਟੇ ਨਾਲ ਆਈ ਐੱਨ.ਆਰ.ਆਈ ਔਰਤ ਦੀ ਗਲੇ ਵਿਚ ਪਾਈ ਸੋਨੇ ਦੀ ਚੈਨ ਅਣਪਛਾਤੇ ਵਿਅਕਤੀ ਝਪਟ ਮਾਰ ਕੇ ਫਰਾਰ ਹੋ ਗਏ। ਇਸ ਸਬੰਧੀ ਭਰੇ ਬਾਜ਼ਾਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਅਣਪਛਾਤੇ ਮੁਲਜ਼ਮ ਆਰਾਮ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕੱਲ੍ਹ ਨੂੰ ਪੰਜਾਬ ਦਾ ਇਹ ਸ਼ਹਿਰ ਰਹੇਗਾ ਬੰਦ

ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜੋਬਨਜੀਤ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਅਮਨਦੀਪ ਐਵੀਨਿਊ ਤਰਨਤਾਰਨ ਹਾਲ ਵਾਸੀ ਨਿਊਜ਼ੀਲੈਂਡ ਨੇ ਦੱਸਿਆ ਕਿ ਬੀਤੇ ਕੱਲ੍ਹ ਜਦੋਂ ਉਹ ਆਪਣੇ ਬੇਟੇ ਸਮੇਤ ਬਾਜ਼ਾਰ ਵਿਚ ਆਈ ਸੀ ਤਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਉਸਦੇ ਗਲੇ ਵਿਚ ਪਾਈ ਹੋਈ ਸੋਨੇ ਦੀ ਚੈਨ ਝਪਟਮਾਰ ਕੇ ਖੋਹ ਲਈ ਗਈ, ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਖੋਹੀ ਗਈ ਚੈਨ ਦਾ ਵਜ਼ਨ ਢਾਈ ਤੋਲੇ ਸੀ। ਇਹ ਵਾਰਦਾਤ ਚਾਰ ਖੰਭਾ ਚੌਂਕ ਨਜ਼ਦੀਕ ਟਿੰਬਰ ਸਟੋਰ ਵਿਖੇ ਵਾਪਰਿਆ ਹੈ, ਜਿਸ ਦੀ ਵੀਡੀਓ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ। ਝਪਟ ਮਾਰਨ ਵਾਲੇ ਵਿਅਕਤੀਆਂ ਦੇ ਚਿਹਰੇ ਕੈਮਰੇ ਵਿਚ ਸਾਫ ਵਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਜਥੇਦਾਰ ਦੇ ਅਹੁਦੇ ਤੋਂ ਹਟਾਏ ਗਏ ਗਿਆਨੀ ਰਘਬੀਰ ਸਿੰਘ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News