ਨੌਜਵਾਨ ਕੋਲੋਂ ਮੋਟਰਸਾਈਕਲ ਖੋਹ ਫ਼ਰਾਰ ਹੋਏ ਲੁਟੇਰੇ, ਮਾਮਲਾ ਦਰਜ
Wednesday, Jan 22, 2025 - 04:05 PM (IST)
ਫਿਰੋਜ਼ਪੁਰ (ਖੁੱਲਰ) : ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਭੜਾਣਾ ਵਿਖੇ 5 ਅਣਪਛਾਤੇ ਨੌਜਵਾਨਾਂ ਵਲੋਂ ਇਕ ਨੌਜਵਾਨ ਤੋਂ ਮੋਟਰਸਾਈਕਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮੱਲਾਂਵਾਲਾ ਪੁਲਸ ਨੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਵਿਖੇ ਬੈਂਕ 'ਚ ਕੈਮਰੇ ਲਗਾ ਕੇ ਵਾਪਸ ਆਪਣੇ ਘਰ ਕੋਟ ਈਸੇ ਖਾਂ ਨੂੰ ਜਾ ਰਿਹਾ ਸੀ।
ਇਸ ਦੌਰਾਨ ਪਿੰਡ ਭੜਾਣਾ ਕੋਲ 5 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਰਸਤਾ ਰੋਕਿਆ। ਉਹ ਉਸ ਦੇ ਗਲ ਪੈ ਗਏ ਅਤੇ ਉਸ ਦਾ ਪਰਸ ਅਤੇ ਮੋਟਰਸਾਈਕਲ ਹੀਰੋ ਹਾਂਡਾ ਖੋਹ ਕੇ ਲੈ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।