ਤਾਲਾਬੰਦੀ ਦੌਰਾਨ ਲੁਟੇਰਿਆਂ ਨੇ ਹਜ਼ੂਰੀ ਰਾਗੀ ਨੂੰ ਬਣਾਇਆ ਨਿਸ਼ਾਨਾ
Tuesday, Jun 09, 2020 - 02:46 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸੇਵਾ ਕਰਕੇ ਵਾਪਸ ਜਾ ਰਹੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਨੂੰ 100 ਫੁੱਟੀ ਰੋਡ 'ਤੇ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਵਾਪਸ ਜਾ ਰਹੇ ਸਨ ਕਿ 100 ਫੁੱਟੀ ਰੋਡ 'ਤੇ ਲੁਟੇਰਿਆਂ ਨੇ ਉਨ੍ਹਾਂ ਕੋਲੋਂ ਦੋ ਮੁਬਾਇਲ, ਏ. ਟੀ. ਐਮ, ਨਕਦੀ ਅਤੇ ਹੋਰ ਜ਼ਰੂਰੀ ਕਾਗਜਾਤ ਲੁੱਟ ਲਏ। ਮਨਜੀਤ ਸਿੰਘ ਨੇ ਕਿਹਾ ਇਸ ਸਬੰਧੀ ਭਾਈ ਮਹਾਂਬੀਰ ਸਿੰਘ ਵੱਲੋਂ ਥਾਣਾ ਬੀ. ਡਵੀਜ਼ਨ ਵਿਖੇ ਐੱਫ. ਆਈ. ਆਰ ਦਰਜ ਕਰਵਾ ਦਿੱਤੀ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਗ੍ਰਿਫਤਾਰ ਕੀਤਾ ਜਾਵੇ ਤਾਂ ਕਿ ਸੰਗਤਾਂ ਬਿਨਾਂ ਡਰ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਅਤੇ ਦਰਸ਼ਨਾਂ ਲਈ ਆ ਸਕਣ।
ਇਹ ਵੀ ਪੜ੍ਹੋ : ਸਰਕਾਰੀ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਕੇ ਸ੍ਰੀ ਹਰਿਮੰਦਰ ਸਾਹਿਬ 'ਚ ਵਰਤਾਇਆ ਲੰਗਰ ਤੇ ਪ੍ਰਸ਼ਾਦ
ਸਰਕਾਰੀ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਕੇ ਸ੍ਰੀ ਹਰਿਮੰਦਰ ਸਾਹਿਬ 'ਚ ਵਰਤਾਇਆ ਲੰਗਰ ਤੇ ਪ੍ਰਸ਼ਾਦ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਮਵਾਰ ਨੂੰ ਕੋਰੋਨਾ ਦੇ ਚਲਦੇ ਸਰਕਾਰੀ ਹੁਕਮਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਦੇ ਹੋਏ ਲੰਗਰ ਅਤੇ ਪ੍ਰਸ਼ਾਦ ਵਰਤਾਇਆ ਗਿਆ। ਸ੍ਰੀ ਹਰਮਿੰਦਰ ਸਾਹਿਬ ਦੇ ਲੰਗਰ ਹਾਲ 'ਚ ਵੱਡੀ ਗਿਣਤੀ 'ਚ ਸੰਗਤ ਨੇ ਲੰਗਰ ਛਕਿਆ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਹੀਂ ਕੀਤੀ ਗਈ। ਇੰਨਾ ਹੀ ਨਹੀਂ ਸੱਚਖੰਡ 'ਚ ਵੀ ਸੰਗਤ ਨੂੰ ਨਤਮਸਤਕ ਹੋਣ ਉਪਰੰਤ ਪਹਿਲਾਂ ਵਾਂਗ ਹੀ ਪ੍ਰਸ਼ਾਦ ਵੰਡਿਆ ਗਿਆ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਅਨਲਾਕ-1 ਅਨੁਸਾਰ ਸਾਰੇ ਧਾਰਮਿਕ ਅਸਥਾਨ ਖੋਲ੍ਹਣ ਦੀ ਆਗਿਆ ਦੇ ਨਾਲ-ਨਾਲ ਉੱਥੇ ਲੰਗਰ ਅਤੇ ਪ੍ਰਸ਼ਾਦ ਵਰਤਾਉਣ 'ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਅਹਿਮ ਫੈਸਲਿਆਂ 'ਤੇ ਮੋਹਰ