ਪੰਜਾਬ ’ਚ ਵੱਡੀ ਵਾਰਦਾਤ, ਬੈਂਕ ਲੁੱਟਣ ਆਏ ਲੁਟੇਰਿਆਂ ਨੇ ਪੁਲਸ ਮੁਲਾਜ਼ਮ ਨੂੰ ਮਾਰੀਆਂ ਗੋਲ਼ੀਆਂ, ਅਲਰਟ ਜਾਰੀ
Wednesday, Sep 20, 2023 - 06:56 PM (IST)
ਤਰਨਤਾਰਨ (ਰਮਨ) : ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਢੋਟੀਆਂ ਵਿਖੇ ਮੌਜੂਦ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਨੂੰ ਲੁੱਟਣ ਪੁੱਜੇ ਚਾਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਮਕਸਦ ਵਿਚ ਕਾਮਯਾਬ ਹੋਣ ਕਰਕੇ ਫਰਾਰ ਹੋਣਾ ਪਿਆ। ਇਸ ਘਟਨਾ ਦੌਰਾਨ ਪੰਜਾਬ ਪੁਲਸ ਦੇ ਮੁਲਾਜ਼ਮਾਂ ਵੱਲੋਂ ਬਹਾਦਰੀ ਨਾਲ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਮੁਲਜ਼ਮਾਂ ਵੱਲੋਂ ਗੋਲ਼ੀਆਂ ਚਲਾਉਂਦੇ ਹੋਏ ਉਸ ਪੁਲਸ ਮੁਲਾਜ਼ਮ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹੇ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਤਣਾਅਪੂਰਨ ਹੋਇਆ ਮਾਹੌਲ
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਨੂੰ ਦੋ ਮੋਟਰਸਾਈਕਲਾਂ ਉੱਪਰ ਸਵਾਰ ਹਥਿਆਰ ਬੰਦ ਨਕਾਬਪੋਸ਼ ਲੁਟੇਰਿਆਂ ਵੱਲੋਂ ਅੱਜ ਕਰੀਬ ਸਾਡੇ 12: 30 ਵਜੇ ਲੁੱਟਣ ਲਈ ਨਿਸ਼ਾਨਾ ਬਣਾਇਆ ਗਿਆ। ਮੌਕੇ ’ਤੇ ਮੌਜੂਦ ਲੋਕਾਂ ਦੇ ਦੱਸਣ ਅਨੁਸਾਰ ਤਿੰਨ ਲੁਟੇਰੇ ਬੈਂਕ ਅੰਦਰ ਦਾਖਲ ਹੋ ਗਏ ਜਦਕਿ ਇਕ ਬਾਹਰ ਇੰਤਜ਼ਾਰ ਕਰ ਰਿਹਾ ਸੀ ਜਿਨ੍ਹਾਂ ਕੋਲ ਪਿਸਤੌਲ ਸਨ। ਇਸ ਦੌਰਾਨ ਆਪਣੀ ਡਿਊਟੀ ਲਈ ਰੋਜ਼ਾਨਾ ਦੀ ਤਰ੍ਹਾਂ ਬੈਂਕ ਵਿਚ ਪੁੱਜੇ ਪੀ. ਸੀ. ਆਰ. ਮੋਟਰਸਾਈਕਲ ਕਰਮਚਾਰੀ ਬਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਕਰਮਚਾਰੀ ਵੱਲੋਂ ਸ਼ੱਕ ਦੇ ਅਧਾਰ ਉੱਪਰ ਮੁਲਜ਼ਮਾਂ ਦੀ ਪੁੱਛਗਿੱਛ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ : ਮੁਕਤਸਰ ਬੱਸ ਹਾਦਸੇ ’ਚ ਹੁਣ ਤਕ 8 ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਸੂਚੀ ਜਾਰੀ, ਦੇਖੋ ਦਰਦਨਾਕ ਤਸਵੀਰਾਂ
ਇਸ ਤੋਂ ਬਾਅਦ ਮੁਲਜ਼ਮਾਂ ਨੇ ਪੁਲਸ ਕਰਮਚਾਰੀ ਨਾਲ ਹੱਥੋਪਾਈ ਹੁੰਦੇ ਹੋਏ ਗੋਲ਼ੀਆਂ ਚਲਾ ਦਿੱਤੀਆਂ। ਜਿਸ ਦੌਰਾਨ ਬਲਵਿੰਦਰ ਸਿੰਘ ਦੇ ਗੋਲ਼ੀ ਲੱਗ ਗਈ ਅਤੇ ਉਹ ਗੰਭੀਰ ਜਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ਤੋਂ ਬਾਅਦ ਐੱਸ. ਪੀ. ਸਥਾਨਕ ਮਨਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜ ਗਏ ਅਤੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਜ਼ਖਮੀ ਮੁਲਜ਼ਮ ਦੀ ਹਾਲਤ ਜ਼ਿਆਦਾ ਨਾਜ਼ੁਕ ਦੱਸੀ ਜਾ ਰਹੀ ਹੈ ਜਿਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 37.98 ਲੱਖ ਪਰਿਵਾਰਾਂ ਲਈ ਵੱਡੀ ਖ਼ਬਰ, ਨਵੰਬਰ ਮਹੀਨੇ ਸ਼ੁਰੂ ਹੋਣ ਜਾ ਰਹੀ ਇਹ ਸਕੀਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8