ਪਟਿਆਲਾ ’ਚ ਗੱਡੀ ਲੁੱਟਣ ਆਏ ਲੁਟੇਰਿਆਂ ਨੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

Sunday, Jan 28, 2024 - 06:30 PM (IST)

ਪਟਿਆਲਾ ’ਚ ਗੱਡੀ ਲੁੱਟਣ ਆਏ ਲੁਟੇਰਿਆਂ ਨੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਪਟਿਆਲਾ (ਬਲਜਿੰਦਰ, ਕੰਵਲਜੀਤ) : ਪਟਿਆਲਾ ’ਚ ਇਕ ਦਿਲ ਕੰਬਾਅ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੱਡੀ ਦੇ ਮਾਲਕ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸਮੀਰ ਕਟਾਰੀਆ (30) ਦੇ ਰੂਪ ਵਿਚ ਹੋਈ ਹੈ। ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਨਾ ਸਿਰਫ ਗੱਡੀ ਲੁੱਟੀ ਸਗੋਂ ਗੱਡੀ ਦੇ ਮਾਲਿਕ ਸਮੀਰ ਕਟਾਰੀਆ ਦਾ ਕਤਲ ਵੀ ਕਰ ਦਿੱਤਾ। ਮ੍ਰਿਤਕ ਸਮੀਰ ਕਟਾਰੀਆ ਪਟਿਆਲਾ ਦੇ ਸਰਹੰਦੀ ਬਾਜ਼ਾਰ ਦਾ ਰਹਿਣ ਵਾਲਾ ਸੀ ਜਿਸ ਦੀ ਇਕ ਦੋ ਸਾਲ ਦੀ ਬੇਟੀ ਹੈ ਅਤੇ ਉਸਦੀ ਪਤਨੀ ਗਰਭਵਤੀ ਹੈ। ਸਮੀਰ ਗੱਡੀ ਵਿਚ ਬੈਠ ਕੇ ਆਪਣੇ ਸਾਥੀ ਨਾਲ ਘਰ ਜਾ ਰਿਹਾ ਸੀ, ਜਿੱਥੇ ਉਸ ਦਾ ਕਤਲ ਹੋ ਗਿਆ। ਫਿਲਹਾਲ ਪੁਲਸ ਦੀ ਵੱਖ ਵੱਖ ਟੀਮਾਂ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਸਮੀਰ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਸਵਾ ਮਹੀਨਾ ਪਹਿਲਾਂ ਕੈਨੇਡਾ ਭੇਜੀ ਨੌਜਵਾਨ ਕੁੜੀ ਦੀ ਮੌਤ, ਧੀ ਦੀ ਫੋਟੋ ਨੂੰ ਕਲਾਵੇ ’ਚ ਲੈ ਧਾਹਾਂ ਮਾਰ ਰੋਇਆ ਪਿਤਾ

ਵਾਰਦਾਤ ਵਾਲੀ ਜਗ੍ਹਾ ’ਤੇ ਹਮਲਾਵਰਾਂ ਨੇ ਇਕ 32 ਬੋਰ ਦੀ ਪਿਸਟਲ ਨਾਲ ਹਵਾਈ ਫਾਇਰ ਕੀਤਾ ਅਤੇ ਗੱਡੀ ਨੂੰ ਲੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਹਾਲਾਂਕਿ ਇਹ ਕੋਸ਼ਿਸ਼ ਨਾਕਾਮ ਰਹੀ ਕਿਉਂਕਿ ਗੱਡੀ ਲੁੱਟਣ ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਹੀ ਗੱਡੀ ਹਾਦਸੇ ਦੀ ਸ਼ਿਕਾਰ ਹੋ ਗਈ ਅਤੇ ਹਮਲਾਵਰ ਗੱਡੀ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੂੰ ਗੱਡੀ ਵਿਚੋਂ ਹਮਲਾਵਰਾਂ ਵਲੋਂ ਪਿਸਟਲ ਦਾ ਮੈਗਜ਼ੀਨ ਅਤੇ ਇਕ ਰੋਂਦ ਬਰਾਮਦ ਹੋਇਆ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਰਹਿਣ ਵਾਲੇ ਸੀ ਦਸੂਹਾ ਹਾਦਸੇ ’ਚ ਮਾਰੇ ਗਏ ਪੰਜ ਨੌਜਵਾਨ, ਪਰਿਵਾਰਾਂ ’ਚ ਪਸਰਿਆ ਮਾਤਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News