ਕੁੜੀ ਦੀ ਚੇਨ ਖੋਹ ਕੇ ਭੱਜ ਰਹੇ ਲੁਟੇਰਿਆਂ ਨੂੰ ਸੇਲਫ ਡਿਫੈਂਸ ’ਚ ਗੋਲੀ ਮਾਰੀ

Saturday, Jun 21, 2025 - 01:29 PM (IST)

ਕੁੜੀ ਦੀ ਚੇਨ ਖੋਹ ਕੇ ਭੱਜ ਰਹੇ ਲੁਟੇਰਿਆਂ ਨੂੰ ਸੇਲਫ ਡਿਫੈਂਸ ’ਚ ਗੋਲੀ ਮਾਰੀ

ਅੰਮ੍ਰਿਤਸਰ (ਸੰਜੀਵ)-ਕੁੜੀ ਦੇ ਗਲੇ ਤੋਂ ਸੋਨੇ ਦੀ ਚੇਨ ਝਪਟ ਕੇ ਭੱਜ ਰਹੇ ਲੁਟੇਰਿਆਂ ’ਤੇ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਅਰਵਿੰਦਰ ਸਿੰਘ ਵੱਲੋਂ ਸੈਲਫ ਡਿਫੈਂਸ ਵਿਚ  ਗੋਲੀ ਚਲਾਈ।  ਜਿਸ ਕਾਰਨ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਅਤੇ  ਥਾਣਾ ਰਾਜਾਸਾਂਸੀ ਦੀ ਪੁਲਸ ਨੇ ਦੋਵਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ

ਲੁਟੇਰਿਆਂ ਵਿਚ ਹਰਪੰਮਪ੍ਰੀਤ ਸਿੰਘ ਅਤੇ ਜਰਮਨਪ੍ਰੀਤ ਸਿੰਘ ਸ਼ਾਮਲ ਹਨ। ਰਣਜੀਤ ਕੌਰ ਨੇ ਦੱਸਿਆ ਕਿ ਉਹ ਕੁਝ ਸਾਮਾਨ ਲੈਣ ਲਈ ਪੈਦਲ ਜਾ ਰਹੀ ਸੀ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਆਏ ਅਤੇ ਉਸ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਖੋਹ ਲਈ, ਜਦੋਂ ਉਸ ਨੇ ਰੌਲਾ ਪਾਇਆ ਤਾਂ ਅਰਵਿੰਦਰ ਸਿੰਘ ਨੇ ਲੁਟੇਰਿਆਂ ਤੋਂ ਬਚਣ ਲਈ ਸੈਲਫ ਡਿਫੈਂਸ ਵਿਚ ਗੋਲੀ ਚਲਾਈ ਜੋ ਇਕ ਲੁਟੇਰੇ ਦੀ ਲੱਤ ’ਤੇ ਲੱਗੀ ਪਰ ਉਹ ਫਿਰ ਵੀ ਮੋਟਰਸਾਈਕਲ ’ਤੇ ਬੈਠ ਕੇ ਫਰਾਰ ਹੋ ਗਏ। ਪੁਲਸ ਨੇ ਕਾਰਵਾਈ ਕਰਦਿਆਂ ਦੋਵਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News