ਲੁਟੇਰਿਆਂ ਨੇ ਰੂਪੋਵਾਲੀ ਖੁਰਦ ਦੇ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ, ਕਿਰਚ ਮਾਰ ਕੀਤਾ ਕਤਲ

04/19/2021 11:53:26 AM

ਕੱਥੂਨੰਗਲ (ਕੰਬੋ)- ਨਜ਼ਦੀਕੀ ਪਿੰਡ ਰੂਪੋਵਾਲੀ ਖੁਰਦ ਦੇ ਇਕ ਨੌਜਵਾਨ ਦਾ ਬੀਤੀ ਰਾਤ ਲੁਟੇਰਿਆਂ ਵਲੋਂ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਰਮਲ ਸਿੰਘ (34) ਪੁੱਤਰ ਗੁਰਮੀਤ ਸਿੰਘ ਹਾਲ ਵਾਸੀ ਅੱਡਾ ਕੱਥੂਨੰਗਲ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਮਿਲੀ ਜਾਣਕਾਰੀ ਅਨੁਸਾਰ ਨਿਰਮਲ ਸਿੰਘ ਲਹੋਰਕਾ ਰੋਡ ਸਥਿਤ ਫਰਨੀਚਰ ਦੇ ਸ਼ੋਅ ਰੂਮ ’ਚ ਕੰਮ ਕਰਦਾ ਸੀ। ਬੀਤੀ ਰਾਤ ਉਹ ਆਪਣਾ ਕੰਮ ਕਰ ਕੇ ਅੱਡਾ ਕੱਥੂਨੰਗਲ ਨੂੰ ਆ ਰਿਹਾ ਸੀ। ਉਹ ਜਦ ਪਿੰਡ ਲੁੱਧੜਾ ਵਾਲੀ ਪੁਲੀ ’ਤੇ ਪਹੁੰਚਿਆ ਤਾ ਉਥੇ ਕੁਝ ਲੁਟੇਰੇ ਖੜ੍ਹੇ ਹੋਏ ਸਨ। ਉਕਤ ਲੁਟੇਰਿਆਂ ਨੇ ਲੁੱਟ-ਖੋਹ ਦੀ ਨੀਅਤ ਨਾਲ ਨੌਜਵਾਨ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ


rajwinder kaur

Content Editor

Related News