ਡਕੈਤੀ ਦੀ ਤਿਆਰੀ ਕਰ ਰਿਹਾ ਗਿਰੋਹ ਬੇਨਕਾਬ, ਸਰਗਣੇ ਸਮੇਤ 6 ਗ੍ਰਿਫ਼ਤਾਰ

Saturday, May 21, 2022 - 11:00 AM (IST)

ਡਕੈਤੀ ਦੀ ਤਿਆਰੀ ਕਰ ਰਿਹਾ ਗਿਰੋਹ ਬੇਨਕਾਬ, ਸਰਗਣੇ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ) - ਹਵਾਈ ਅੱਡੇ ਦੇ ਇਲਾਕੇ ’ਚ ਕਿਸੇ ਵੱਡੀ ਡਕੈਤੀ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਬੈਠੇ ਗਿਰੋਹ ਦਾ ਪਰਦਾਫਾਸ਼ ਕਰ ਕੇ ਥਾਣਾ ਏਅਰਪੋਰਟ ਦੀ ਪੁਲਸ ਨੇ ਸਰਗਣੇ ਸਮੇਤ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ, ਰਿਤਿਕ ਮਲਹੋਤਰਾ, ਗੁਰਪ੍ਰੀਤ ਸਿੰਘ, ਰਾਹੁਲ, ਸੁੱਚਣ ਸਾਹਿਬ ਅਤੇ ਜਗਮੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ ਇਕ ਪਿਸਟਲ, 3 ਕਾਰਾਂ, 6 ਮੋਬਾਇਲ ਫੋਨ, 105 ਗ੍ਰਾਮ ਹੈਰੋਇਨ ਅਤੇ 4 ਦਾਤਰ ਬਰਾਮਦ ਹੋਏ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਇਹ ਖੁਲਾਸਾ ਥਾਣਾ ਇੰਚਾਰਜ ਇੰਸਪੈਕਟਰ ਸੁਪਿੰਦਰ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਉਕਤ ਗਿਰੋਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਸੀ, ਜਿਸ ’ਤੇ ਪੁਲਸ ਪਾਰਟੀ ਨਾਲ ਘੇਰਾਬੰਦੀ ਕਰ ਕੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਅੰਜਾਮ ਦਿੱਤੀਆਂ ਵਾਰਦਾਤਾਂ ਦੇ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ


author

rajwinder kaur

Content Editor

Related News