ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦੇ 5 ਮੈਂਬਰ ਗ੍ਰਿਫ਼ਤਾਰ

Sunday, Feb 25, 2024 - 05:54 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਲੁੱਟਖੋਹ ਕੀਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਪੁਲਸ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਬੱਸ ਸਟੈਂਡ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵਲੋਂ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਉਕਤ ਮੁਲਜ਼ਮ ਸ਼ਹਿਰ ਵਿਚ ਲੁੱਟਾਖੋਹਾਂ ਦੀਆ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। 

ਪੁਲਸ ਵਲੋਂ ਮੁਲਜ਼ਮ ਗੁਰਤੇਜ ਸਿੰਘ, ਖੁਸ਼ਪ੍ਰੀਤ ਸਿੰਘ ਵਾਸੀ ਮਾਨਵਾਲਾ, ਹਰਦੀਪ ਸਿੰਘ ਵਾਸੀ ਕੋਟਬਖਤੂ ਪਾਸੋਂ ਰਾਹਗੀਰਾਂ ਤੋਂ ਖੋਹੇ 7 ਮੋਬਾਇਲ ਫੋਨ ਬਰਾਮਦ ਕਰਕੇ ਗ੍ਰਿਫਤਾਰ ਕੀਤੇ ਹਨ। ਇਸੇ ਤਰ੍ਹਾਂ ਥਾਣਾਂ ਕੈਨਾਲ ਕਲੋਨੀ ਪੁਲਸ ਵਲੋਂ ਸੂਚਨਾ ਦੇ ਅਧਾਰ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਬਠਿੰਡਾ, ਹਰਮਨਦੀਪ ਸਿੰਘ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਵਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News