ਪੰਜਾਬ ’ਚ ਲਗਾਤਾਰ ਵੱਧ ਰਹੀਆਂ ਲੁੱਟਾਂ-ਖੋਹਾਂ, ਹੁਣ ਨਾਭਾ ’ਚ ਮਾਰਿਆ ਡਾਕਾ

Friday, Feb 17, 2023 - 06:48 PM (IST)

ਪੰਜਾਬ ’ਚ ਲਗਾਤਾਰ ਵੱਧ ਰਹੀਆਂ ਲੁੱਟਾਂ-ਖੋਹਾਂ, ਹੁਣ ਨਾਭਾ ’ਚ ਮਾਰਿਆ ਡਾਕਾ

ਨਾਭਾ (ਖੁਰਾਣਾ) : ਪੰਜਾਬ ’ਚ ਆਏ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ’ਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ। ਲੁਟੇਰੇ ਬੇਖੌਫ ਹੋ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਨਾਭਾ ਦੇ ਸਰਕੂਲਰ ਰੋਡ ’ਤੇ ਵੇਖਣ ਨੂੰ ਮਿਲਿਆ ਹੈ, ਜਿੱਥੇ ਦਾਸ ਭਾਰਤ ਗੈਸ ਏਜੰਸੀ ਦੇ ਦਫ਼ਤਰ ਅੰਦਰ ਬੇਖੌਫ 2 ਲੁਟੇਰੇ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੌਕ ’ਤੇ ਢਾਈ ਲੱਖ ਰੁਪਏ ਦੀ ਲੁੱਟ ਕਰਕੇ ਫਰਾਰ ਹੋ ਗਏ। ਇਨ੍ਹਾਂ ਦੋਵਾਂ ਦੇ ਨਾਲ ਤੀਜਾ ਸਾਥੀ ਵੀ ਸੀ, ਜੋ ਮੋਟਰਸਾਈਕਲ ’ਤੇ ਬਾਹਰ ਇੰਤਜ਼ਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : ਰਾਤ ਨੂੰ ਜੇ ਸੜਕ ’ਤੇ ਡਿੱਗਿਆ ਮਿਲੇ ਲਾਈਟ ਮਾਰਦਾ ਮੋਬਾਇਲ ਤਾਂ ਖ਼ਬਰਦਾਰ, ਹੈਰਾਨ ਕਰੇਗੀ ਇਹ ਖ਼ਬਰ

ਨਾਭਾ ਕੋਤਵਾਲੀ ਦੇ ਐੱਸ. ਐੱਚ. ਓ. ਹੈਰੀ ਬੋਪਾਰਾਏ ਵੱਲੋਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ ’ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਦਾਸ ਗੈਸ ਏਜੰਸੀ ਦੇ ਮਾਲਕ ਕੇਵਲ ਨੇ ਦੱਸਿਆ ਜਦੋਂ ਮੈਂ ਦਫਤਰ ’ਚ ਬੈਠਾ ਸੀ ਤਾਂ 2 ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਅੰਦਰ ਦਾਖਲ ਹੋਏ ਅਤੇ ਢਾਈ ਲੱਖ ਰੁਪਏ ਦੀ ਰਾਸ਼ੀ ਲੈ ਕੇ ਰਫੂਚੱਕਰ ਹੋ ਗਏ। ਜਾਂਦੇ ਹੋਏ ਮੈਨੂੰ ਬਾਥਰੂਮ ’ਚ ਬੰਦ ਕਰ ਗਏ। ਐੱਸ. ਐੱਚ. ਓ. ਹੈਰੀ ਬੋਪਾਰਾਏ ਨੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ ’ਤੇ ਵੱਖ-ਵੱਖ ਪਹਿਲੂਆਂ ਤੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਦੋਆਬੇ ਦੇ ਇਹ ਤਿੰਨ ਵੱਡੇ ਟੋਲ ਪਲਾਜ਼ੇ ਹੋਏ ਬੰਦ, ਪੰਜਾਬ ਸਰਕਾਰ ਨੇ ਜਾਰੀ ਕੀਤੇ ਲਿਖਤੀ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News