ਮੋਟਰਸਾਈਕਲ ਸਵਾਰਾਂ ਨੇ ਕਾਪਾ ਦਿਖਾਕੇ ਨਕਦੀ ਅਤੇ ਮੋਬਾਇਲ ਖੋਹਿਆ

Friday, Dec 08, 2017 - 05:14 PM (IST)

ਮੋਟਰਸਾਈਕਲ ਸਵਾਰਾਂ ਨੇ ਕਾਪਾ ਦਿਖਾਕੇ ਨਕਦੀ ਅਤੇ ਮੋਬਾਇਲ ਖੋਹਿਆ


ਤਲਵੰਡੀ ਭਾਈ (ਗੁਲਾਟੀ) - ਪੁਲਸ ਨੇ ਇਕ ਵਿਅਕਤੀ ਨੂੰ ਕਾਪਾ ਦਿਖਾਕੇ ਦੋ ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਇਲ ਖੋਹਣ ਵਾਲੇ ਤਿੰਨ ਮੋਟਰਸਾਈਕਲ ਸਵਾਰਾਂ ਖਿਲਾਫ਼ ਮਾਮਲਾ ਦਰਜ ਕੀਤਾ। ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਪੁਸ਼ਪਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਲੋਹਗੜ੍ਹ ਨੂੰ ਦੱਸਿਆ ਕਿ ਜਦੋਂ ਰਕਬਾ ਮਿਸ਼ਰੀਵਾਲਾ ਤੋਂ ਕਰੀਬ ਡੇਢ ਵਜੇ ਦੁਪਹਿਰ ਉਹ ਆਪਣੇ ਪਿੰਡ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਸਨੂੰ ਕਾਪਾ ਦਿਖਾਕੇ ਦੋ ਹਜ਼ਾਰ ਰੁਪਏ ਦੀ ਨਕਦੀ, ਬੈਂਕ ਦੀਆਂ ਕਾਪੀਆਂ ਅਤੇ ਮੋਬਾਇਲ ਫੋਨ ਖੋਹ ਲਿਆ। ਜਿਸਦੀ ਕੀਮਤ 16,500 ਰੁਪਏ ਬਣਦੀ ਸੀ। ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਅਣਪਾਛਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ। 
 


Related News