ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਐਨਕਾਊਂਟਰ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

12/11/2023 8:55:36 PM

ਬਠਿੰਡਾ (ਵਿਜੇ) : ਤਲਵੰਡੀ-ਰਾਮਾ ਰੋਡ 'ਤੇ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਦੇ ਪੁਲਸ ਨਾਲ ਐਨਕਾਊਂਟਰ ਦੌਰਾਨ ਜਵਾਬੀ ਫਾਇਰਿੰਗ 'ਚ ਇਕ ਦੇ ਪੈਰ 'ਚ ਗੋਲ਼ੀ ਲੱਗਾ, ਜਦਕਿ ਦੂਜਾ ਗ੍ਰਿਫ਼ਤਾਰ ਕਰ ਲਿਆ ਗਿਆ। ਰਾਮਾ ਮੰਡੀ ਸਥਿਤ ਪੈਟਰੋਲ ਪੰਪ 'ਤੇ ਸੋਮਵਾਰ ਸਵੇਰੇ ਕਾਰ ਸਵਾਰ ਅਣਪਛਾਤੇ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਕਾਰ 'ਚ ਸਵਾਰ 4 ਅਣਪਛਾਤੇ ਵਿਅਕਤੀ ਕਾਰ 'ਚ ਪੈਟਰੋਲ ਭਰਵਾਉਣ ਦੇ ਬਹਾਨੇ ਤਲਵੰਡੀ ਸਾਬੋ-ਰਾਮਾ ਰੋਡ 'ਤੇ ਸਥਿਤ ਸੁਰਜੀਤ ਪੈਟਰੋਲ ਪੰਪ 'ਤੇ ਪਹੁੰਚੇ। ਇਸ ਦੌਰਾਨ ਉਕਤ ਨੌਜਵਾਨਾਂ ਨੇ ਪੰਪ ਦੇ ਮੁਲਾਜ਼ਮਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਕਰੀਬ 80 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪੰਪ ’ਤੇ ਮੌਜੂਦ ਮੁਲਾਜ਼ਮਾਂ ਨੇ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਾਠੀ ਸਿੰਘ ਨੇ ਹੀ ਕੀਤਾ ਇਹ ਪਾਪ

PunjabKesari

ਇਸ ਤੋਂ ਬਾਅਦ ਪੁਲਸ ਟੀਮਾਂ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਉਕਤ ਲੁਟੇਰਿਆਂ ਦੇ 2 ਸਾਥੀ ਭਾਗੀਵਾਂਦਰ ਨੇੜੇ ਮੋਟਰਸਾਈਕਲ 'ਤੇ ਆਉਂਦੇ ਦੇਖੇ ਗਏ ਤਾਂ ਪੁਲਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਮੁਲਜ਼ਮਾਂ ਨੇ 315 ਬੋਰ ਦੇ ਰਿਵਾਲਵਰ ਨਾਲ ਪੁਲਸ ਟੀਮ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲ਼ੀਆਂ ਚਲਾਈਆਂ, ਜਿਸ ਵਿੱਚ ਇਕ ਗੋਲ਼ੀ ਮੁਲਜ਼ਮ ਨੂੰ ਲੱਗ ਗਈ, ਜਦਕਿ ਦੂਜਾ ਮੁਲਜ਼ਮ ਮੋਟਰਸਾਈਕਲ ਤੋਂ ਡਿੱਗ ਗਿਆ, ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਦੂਜੇ ਮੁਲਜ਼ਮ ਇਕਬਾਲ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਘਟਨਾ 'ਚ ਸ਼ਾਮਲ ਹੋਰ ਮੁਲਜ਼ਮਾਂ ਦੀ ਭਾਲ 'ਚ ਪੁਲਸ ਛਾਪੇ ਮਾਰ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News