ਪੈਟਰੋਲ ਪੰਪ ’ਤੇ ਮੁਲਾਜ਼ਮ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਲੁੱਟੇ 10 ਹਜ਼ਾਰ, ਪੁਲਸ ਨੇ ਦਬੋਚੇ

Saturday, Oct 22, 2022 - 02:39 AM (IST)

ਪੈਟਰੋਲ ਪੰਪ ’ਤੇ ਮੁਲਾਜ਼ਮ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਲੁੱਟੇ 10 ਹਜ਼ਾਰ, ਪੁਲਸ ਨੇ ਦਬੋਚੇ

ਧੂਰੀ (ਜੈਨ, ਅਸ਼ਵਨੀ, ਦਵਿੰਦਰ) : ਪੈਟਰੋਲ ਪੰਪ ’ਤੇ ਮੁਲਾਜ਼ਮ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਲੁਟੇਰਿਆਂ ਨੂੰ ਥਾਣਾ ਸਦਰ ਧੂਰੀ ਦੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ, ਜਦਕਿ ਇਨ੍ਹਾਂ ਦੇ ਇਕ ਹੋਰ ਸਾਥੀ ਦੀ ਭਾਲ ਜਾਰੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਐੱਸ.ਪੀ. ਧੂਰੀ ਯੋਗੇਸ਼ ਸ਼ਰਮਾ ਤੇ ਐੱਸ.ਐੱਚ.ਓ. ਸਦਰ ਧੂਰੀ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਲੰਘੇ ਮੰਗਲਵਾਰ ਦੀ ਦੁਪਹਿਰ ਨੂੰ ਮੋਟਰਸਾਈਕਲ ਸਵਾਰ 3 ਨਕਾਬਪੋਸ਼ ਲੁਟੇਰਿਆਂ ਨੇ ਧੂਰੀ-ਸੰਗਰੂਰ ਰੋਡ ’ਤੇ ਸਥਿਤ ਪਿੰਡ ਬੇਨੜਾ ਵਿਖੇ ਇਕ ਪੈਟਰੋਲ ਪੰਪ ਦੇ ਮੁਲਾਜ਼ਮ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਉਸ ਦੀ ਕੁੱਟ-ਮਾਰ ਕਰਕੇ ਉਸ ਤੋਂ ਕਰੀਬ 10 ਹਜ਼ਾਰ ਰੁਪਏ ਖੋਹ ਲਏ ਸਨ, ਜਿਸ ਤੋਂ ਬਾਅਦ ਇਸ ਵਾਰਦਾਤ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਇਨ੍ਹਾਂ ਲੁਟੇਰਿਆਂ ਦੀ ਭਾਲ ਸ਼ੁਰੂ ਕੀਤੀ ਸੀ ਅਤੇ ਵੱਖ-ਵੱਖ ਥਾਵਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ।

ਇਹ ਵੀ ਪੜ੍ਹੋ : ਰੇਤ ਦੀ ਨਾਜਾਇਜ਼ ਵਸੂਲੀ ਕਰਨ 'ਤੇ 'ਆਪ' ਕੌਂਸਲਰ 'ਤੇ ਮਾਮਲਾ ਦਰਜ

ਉਨ੍ਹਾਂ ਕਿਹਾ ਕਿ ਕਰੀਬ 24 ਘੰਟਿਆਂ ਦੇ ਅੰਦਰ ਇਨ੍ਹਾਂ ਲੁਟੇਰਿਆਂ ਦੀ ਸ਼ਨਾਖਤ ਕਰਕੇ ਇਨ੍ਹਾਂ 3 ਨਕਾਬਪੋਸ਼ਾਂ ’ਚੋਂ 2 ਨੂੰ ਕਾਬੂ ਕਰ ਲਿਆ, ਜਦਕਿ ਇਨ੍ਹਾਂ ਦੇ ਇਕ ਹੋਰ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਬੇਨੜਾ ਤੇ ਗੋਲੂ ਵਾਸੀ ਪਿੰਡ ਲੱਡਾ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਫਰਾਰ ਸਾਥੀ ਦੀ ਪਛਾਣ ਸੰਦੀਪ ਸਿੰਘ ਵਾਸੀ ਪਿੰਡ ਕਾਂਝਲਾ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਤੇ ਸੰਦੀਪ ਸਿੰਘ ਦਾ ਪਿਛੋਕੜ ਅਪਰਾਧਿਕ ਹੈ ਅਤੇ ਇਨ੍ਹਾਂ ਖਿਲਾਫ਼ ਪਹਿਲਾਂ ਵੀ ਮੁਕੱਦਮੇ ਦਰਦ ਹਨ, ਜਦੋਂਕਿ ਬੀ.ਏ. ਪਾਸ ਗੋਲੂ ਦਾ ਅਪਰਾਧਿਕ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਇਨ੍ਹਾਂ ਤੋਂ ਘਟਨਾ ਨੂੰ ਅੰਜਾਮ ਦੇਣ ਸਮੇਂ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ ਅਤੇ ਖੋਹੇ ਪੈਸੇ ਬਰਾਮਦ ਕਰਨ ਲਈ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਹੈਰੋਇਨ ਵੇਚਣ ਬਦਲੇ ਅੰਮ੍ਰਿਤਸਰ ਦੇ ਰਾਜੇ ਤੋਂ ਮਿਲਣੇ ਸਨ ਪੈਸੇ, ਖੇਤੀਬਾੜੀ ਛੱਡ ਬਣੇ ਨਸ਼ਾ ਸਮੱਗਲਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News