ਚੋਰਾਂ ਦੇ ਹੌਂਸਲੇ ਬੁਲੰਦ! ਇੱਕੋ ਰਾਤ ''ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

Sunday, Apr 27, 2025 - 06:43 PM (IST)

ਚੋਰਾਂ ਦੇ ਹੌਂਸਲੇ ਬੁਲੰਦ! ਇੱਕੋ ਰਾਤ ''ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਟਾਂਡਾ ਉੜਮੁੜ (ਪਰਮਜੀਤ ਮੋਮੀ) : ਬੀਤੀ ਰਾਤ ਚੋਰਾਂ ਨੇ ਟਾਂਡਾ ਵਿੱਚ ਤਿੰਨ ਦੁਕਾਨਾਂ ਨੂੰ ਚੋਰੀ ਦਾ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ। ਇਸ ਸਬੰਧੀ ਕੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਚੋਰਾਂ ਨੇ ਸਰਕਾਰੀ ਹਸਪਤਾਲ ਚੌਕ ਦੇ ਕੋਲ ਸਚਦੇਵਾ ਕਰਿਆਨਾ ਸਟੋਰ ਤੇ  ਚੋਰੀ ਦੀ ਵਾਰਦਾਤ ਨੂੰ ਦਿੱਤਾ। ਚੋਰੀ ਦਾ ਸ਼ਿਕਾਰ ਹੋਏ ਦੁਕਾਨ ਮਾਲਕ ਵਿਨੋਦ ਕੁਮਾਰ ਪੁੱਤਰ ਮੇਲਾ ਰਾਮ ਵਾਰਡ ਨੰਬਰ 3 ਨੇ ਦੱਸਿਆ ਕਿ ਚੋਰਾਂ ਨੇ ਦੁਕਾਨਦਾਰ ਸ਼ਟਰ ਤੋੜ ਕੇ ਅੰਦਰ ਦਾਖਲ ਹੁੰਦੇ ਹੋਏ ਕਰੀਬ 3 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।

PunjabKesari

ਦਰਦਨਾਕ ਹਾਦਸਾ! ਮੋਟਰਸਾਈਕਲ ਨਾਲ ਟਕਰਾ ਕੇ ਖੂਹ 'ਚ ਡਿੱਗੀ ਵੈਨ, ਨੌ ਲੋਕਾਂ ਦੀ ਮੌਤ

ਇਸ ਤੋਂ ਇਲਾਵਾ ਚੋਰਾਂ ਨੇ ਗੜੀ ਮੁਹੱਲਾ ਰੋਡ ਸਥਿਤ ਬਾਬਾ ਮੈਡੀਕਲ ਸਟੋਰ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਕਰੀਬ 800 ਦੀ ਨਗਦੀ ਚੋਰੀ ਕਰ ਲਈ। ਇਸ ਸਬੰਧੀ ਦੁਕਾਨ ਮਾਲਕ  ਰਜਿੰਦਰ ਕੁਮਾਰ ਪੁੱਤਰ ਰਾਮ ਸਰੂਪ ਨਿਵਾਸੀ ਉੜਮੁੜ ਨੇ ਦੱਸਿਆ ਕਿ ਚੋਰੀ ਦੀ ਇਸ ਵਾਰਦਾਤ ਸਬੰਧੀ ਟਾਂਡਾ ਪੁਲਸ ਨੂੰ ਸੁਚਿਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਿਮਲਾ ਪਹਾੜੀ ਪਾਰਕ ਨਜ਼ਦੀਕ ਨਵੇਂ ਖੁੱਲ੍ਹੇ ਸ਼ੁਭ ਮੈਡੀਕਲ ਸਟੋਰ ਤੇ ਵੀ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ 5 ਹਜ਼ਾਰ  ਰੁਪਏ ਦੀ ਚੋਰੀ ਕਰ ਲਈ। ਮੈਡੀਕਲ ਸਟੋਰ ਦੇ ਸੰਚਾਲਕ ਸ਼ੁਭਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਨਿਵਾਸੀ ਗਿਲਜੀਆਂ ਨੇ ਦੱਸਿਆ ਕਿ ਚੋਰੀ ਦੀ ਇਸ ਵਾਰਦਾਤ ਸਬੰਧੀ ਟਾਂਡਾ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News