ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ (ਤਸਵੀਰਾਂ)
Thursday, Nov 09, 2017 - 02:34 PM (IST)
ਲੁਧਿਆਣਾ (ਸਿਆਲ) — ਇਥੇ ਸਥਾਨਕ ਰੂਪਾ ਮਿਸਤਰੀ ਗਲੀ 'ਚ ਸ਼ਰੇਆਮ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਲੁਟੇਰੇ ਰਾਜਸਥਾਨ ਤੋਂ ਆਏ ਹੋਏ ਇਕ ਵਪਾਰੀ ਤੋਂ ਲਗਭਗ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਰਫੂਚੱਕਰ ਹੋ ਗਏ।
ਸੂਚਨਾ ਮਿਲਣ ਤੋਂ ਬਾਅਦ ਐੱਸ. ਐੱਚ. ਓ. ਹਰਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਦੀ ਜਗ੍ਹਾ ਪਹੁੰਚੇ ਤੇ ਉਨ੍ਹਾਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

