ਲੁਟੇਰੇ ਵਿਅਕਤੀ ਦੀ ਕੁੱਟਮਾਰ ਕਰ ਕੇ ਮੋਟਰਸਾਈਕਲ ਖੋਹ ਕੇ ਫ਼ਰਾਰ

Thursday, Nov 14, 2024 - 10:13 AM (IST)

ਲੁਟੇਰੇ ਵਿਅਕਤੀ ਦੀ ਕੁੱਟਮਾਰ ਕਰ ਕੇ ਮੋਟਰਸਾਈਕਲ ਖੋਹ ਕੇ ਫ਼ਰਾਰ

ਅਬੋਹਰ (ਸੁਨੀਲ) : ਬੀਤੀ ਰਾਤ ਸਥਾਨਕ ਕਾਲੋਨੀ ਸਾਊਥ ਐਵੀਨਿਊ 'ਚ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਸਾਊਥ ਐਵੀਨਿਊ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਠੇਕੇ ’ਤੇ ਕੰਮ ਕਰਦਾ ਹੈ।

ਬੀਤੀ ਰਾਤ ਕਰੀਬ 11 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਘਰ ਆ ਰਿਹਾ ਸੀ ਤਾਂ ਸਾਊਥ ਐਵੀਨਿਊ ਗਲੀ ਨੰਬਰ 15-16 ਨੇੜੇ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਏ। ਉਨ੍ਹਾਂ ਉਸ ਨੂੰ ਮੋਟਰਸਾਈਕਲ ਤੋਂ ਧੱਕਾ ਦੇ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਦੋ ਨੌਜਵਾਨ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਇਸ ਘਟਨਾ ’ਚ ਉਹ ਵੀ ਮਾਮੂਲੀ ਜ਼ਖਮੀ ਹੋ ਗਿਆ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

ਸੂਚਨਾ ਮਿਲਣ ’ਤੇ ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਨਰੇਸ਼ ਕੁਮਾਰ ਦੇ ਬਿਆਨ ਦਰਜ ਕਰਦੇ ਹੋਏ ਆਸ-ਪਾਸ ਲੱਗੇ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਲੁਟੇਰਿਆਂ ਨੇ ਵਾਰਦਾਤ ਨੂੰ ਅਜਿਹੀ ਥਾਂ ’ਤੇ ਕੀਤਾ, ਜਿੱਥੇ ਕੈਮਰੇ ਨਹੀਂ ਲੱਗੇ ਸਨ। ਅਜੇ ਵੀ ਉਨ੍ਹਾਂ ਦੀ ਟੀਮ ਇਸ ਕਾਲੋਨੀ ’ਚ ਲੱਗੇ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
 


author

Babita

Content Editor

Related News