ਫਿਰੋਜ਼ਪੁਰ : ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਲੁੱਟੇ 1 ਲੱਖ 45 ਹਜ਼ਾਰ ਰੁਪਏ

07/05/2018 6:20:51 PM

ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ ਸ਼ਹਿਰ 'ਚ ਸ਼ਹੀਦ ਅਨਿਲ ਬਾਗੀ ਰੋਡ 'ਤੇ 2 ਮੋਟਰਸਾਈਕਲ ਸਵਾਰ ਲੁਟੇਰ ਇਕ ਵਿਅਕਤੀ ਤੋਂ ਪਿਸਤੌਲ ਦੀ ਨੋਕ 'ਤੇ ਇਕ ਲੱਖ 45 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰਾ ਏਰੀਆ ਸੀਲ ਕਰਕੇ ਲੁਟੇਰਿਆਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ। 
ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਲੁਟੇਰਿਆਂ 'ਚ ਇਕ ਕੇਸਧਾਰੀ ਅਤੇ ਦੂਸਰੇ ਦੇ ਸਿਰ ਦੇ ਵਾਲ ਕੱਟੇ ਹੋਏ ਸਨ। ਉਨ੍ਹਾਂ ਦੀ ਉਮਰ ਕਰੀਬ 25-27 ਸਾਲ ਦੀ ਸੀ। ਲੁੱਟ ਦਾ ਸ਼ਿਕਾਰ ਹੋਏ ਵਿਅਕਤੀ ਪੰਕਜ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਕਸੂਰੀ ਗੇਟ ਫਿਰੋਜ਼ਪੁਰ ਨੇ ਕਿਹਾ ਕਿ ਉਹ ਵੱਖ-ਵੱਖ ਕੰਪਨੀਆਂ 'ਚ ਕੈਸ਼ ਇਕੱਠਾ ਕਰਕੇ ਐੱਚ.ਡੀ.ਐੱਫ.ਸੀ. ਬੈਂਕ ਫਿਰੋਜ਼ਪਰ ਸ਼ਹਿਰ 'ਚ ਦੁਪਹਿਰ ਦੇ ਸਮੇਂ ਜਮਾਂ ਕਰਵਾਉਣ ਲਈ ਮੋਟਰਸਾਈਕਲ 'ਤੇ ਜਾ ਰਿਹਾ ਸੀ। ਸ਼ਹੀਦ ਅਨਿਲ ਬਾਗੀ ਹਸਪਤਾਲ ਦੇ ਨੇੜੇ ਜੇਲ ਦੇ ਪਿੱਛੇ ਵਾਲੀ ਸੜਕ 'ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਪਿਸਤੌਲ ਦੀ ਨੋਕ 'ਤੇ ਕੈਸ਼ ਵਾਲਾ ਬੌਗ ਉਸ ਤੋਂ ਖੋਹ ਲਿਆ ਅਤੇ ਮੌਕੇ 'ਤੇ ਫਰਾਰ ਹੋ ਗਏ। ਪੁਲਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।


Related News