ਰੂਪਨਗਰ: ਲੁਟੇਰਿਆਂ ਨੇ ਸਰਾਬ ਦੇ ਠੇਕੇ ''ਤੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ
Sunday, Nov 11, 2018 - 01:24 PM (IST)

ਰੂਪਨਗਰ (ਸੱਜਣ ਸੈਣੀ)— ਰੂਪਨਗਰ 'ਚ ਲੁਟੇਰਿਆਂ ਵੱਲੋਂ ਸ਼ਰਾਬ ਦੇ ਠੇਕੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਲੁੱਟ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਰਾਤ ਦੇ ਸਮੇਂ ਗੰਨ ਪੁਆਇੰਟ 'ਤੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਕੋਲੋਂ ਲੱਖਾਂ ਰੁਪਏ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।