ਕੰਮ ਤੋਂ ਪਰਤ ਰਹੇ ਵਿਅਕਤੀ ਦਾ ਮੋਟਰਸਾਈਕਲ ਲੈ ਗਏ ਲੁਟੇਰੇ

Wednesday, Aug 14, 2024 - 03:05 PM (IST)

ਭਵਾਨੀਗੜ੍ਹ (ਕਾਂਸਲ)- ਨੇੜਲੇ ਪਿੰਡ ਨੂਰਪੁਰਾ ਵਿਖੇ ਇਕ ਵਿਅਕਤੀ ਦਾ ਮੋਟਰਸਾਈਕਲ, ਨਗਦੀ ਤੇ ਹੋਰ ਸਮਾਨ ਲੈ ਕੇ ਰਫੂ ਚੱਕਰ ਹੋ ਜਾਣ ਦੇ ਦੋਸ਼ ਹੇਠ ਪੁਲਸ ਵੱਲੋਂ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਚਾਰ ਪ੍ਰਾਪਤ ਹੋਇਆ।

ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕਰਤੂਤ, ਅਫ਼ਸਰਾਂ ਕੋਲ ਪਹੁੰਚੀ ਸ਼ਿਕਾਇਤ

ਪ੍ਰਾਪਤ ਜਾਣਕਾਰੀ ਅਨੁਸਾਰ ਚੰਦ ਸਿੰਘ ਪੁੱਤਰ ਅਮਰਨਾਥ ਵਾਸੀ ਬਰਸਟ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਲੰਘੀ 11 ਅਗਸਤ ਨੂੰ ਪਿੰਡ ਨੂਰਪੁਰਾ ਵਿਖੇ ਸਥਿਤ ਪਲਾਈ ਫੈਕਟਰੀ ’ਚ ਕੰਟੀਨ ਬੰਦ ਕਰਕੇ ਜਦੋਂ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ। ਇਸ ਦੌਰਾਨ ਉਹ ਕਿਸੇ ਜ਼ਰੂਰੀ ਲਈ ਇਕ ਪਾਈਪ ਫੈਕਟਰੀ ਤੋਂ 500 ਮੀਟਰ ਅੱਗੇ ਰੁੱਕ ਗਿਆ। ਇੱਥੇ ਇਕ ਕਾਰ ਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ 4-5 ਅਣਪਛਾਤੇ ਉਸ ਦਾ ਮੋਟਰਸਾਈਕਲ ਭਜਾ ਕੇ ਲੈ ਗਏ। ਚੰਦ ਸਿੰਘ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਦੇ ਬੈਗ ’ਚ 25 ਹਜਾਰ ਰੁਪਏ ਦੀ ਨਗਦੀ, ਰੋਟੀ ਵਾਲਾ ਟਿਫਨ ਤੇ ਹੋਰ ਜ਼ਰੂਰੀ ਦਸਤਾਵੇਜ਼ ਸਨ, ਉਹ ਵੀ ਇਹ ਅਣਪਛਾਤੇ ਆਪਣੇ ਨਾਲ ਲੈ ਗਏ। ਪੁਲਸ ਨੇ ਚੰਦ ਸਿੰਘ ਦੀ ਸ਼ਿਕਾਇਤ ਉੱਪਰ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News