ਆਲੀਸ਼ਾਨ ਜ਼ਿੰਦਗੀ ਦੀ ਚਾਹਤ ''ਚ ਦਿੱਤਾ ਵਾਰਦਾਤਾਂ ਨੂੰ ਅੰਜਾਮ (ਵੀਡੀਓ)

10/05/2015 12:21:39 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪੁਲਸ ਵਲੋਂ ਇਕ ਅਜਿਹੇ ਗਿਰੋਹ ਦਾ ਪਰਦਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਆਲੀਸ਼ਾਨ ਜ਼ਿੰਦਗੀ ਜਿਊਣ ਲਈ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਵਲੋਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਇਹ ਦੋਸ਼ੀ ਛੇਹਰਟਾ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਅਕਸਰ ਵਧੀਆ ਕੱਪੜੇ ਪਹਿਨ ਕੇ ਵਾਰਦਾਤਾਂ ਕਰਦੇ ਸਨ। 
ਏ.ਡੀ.ਸੀ.ਪੀ. ਗੌਰਵ ਗਰਗ ਨੇ ਦੱਸਿਆ ਕਿ ਇਸ ਗਿਰੋਹ ਨੇ ਹੁਣ ਤੱਕ ਕੀਤੀਆਂ ਤਿੰਨ ਵਾਰਦਾਤਾਂ ਨੂੰ ਮੰਨ ਲਿਆ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਸ ਨੂੰ ਭਰੋਸਾ ਹੈ ਕਿ ਇਨ੍ਹਾਂ ਤੋਂ ਹੋਰ ਵਾਰਦਾਤਾਂ ਦਾ ਵੀ ਖੁਲਾਸਾ ਹੋਵੇਗਾ। 


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।


Related News