ਨਿਹੰਗ ਸਿੰਘਾਂ ਦੇ ਬਾਣੇ ’ਚ ਆਏ ਨੌਜਵਾਨਾਂ ਨੇ ਕੀਤੀ ਵੱਡੀ ਵਾਰਦਾਤ, ਵੀਡੀਓ ਦੇਖ ਉੱਡਣਗੇ ਹੋਸ਼

Wednesday, Nov 29, 2023 - 02:05 PM (IST)

ਨਿਹੰਗ ਸਿੰਘਾਂ ਦੇ ਬਾਣੇ ’ਚ ਆਏ ਨੌਜਵਾਨਾਂ ਨੇ ਕੀਤੀ ਵੱਡੀ ਵਾਰਦਾਤ, ਵੀਡੀਓ ਦੇਖ ਉੱਡਣਗੇ ਹੋਸ਼

ਲੁਧਿਆਣਾ : ਲੁਧਿਆਣਾ ਦੇ ਫੀਲਡ ਗੰਜ ਇਲਾਕੇ ਦੀ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਸਿਵਲ ਹਸਪਤਾਲ ਨੇੜੇ ਨਿਹੰਗ ਸਿੰਘਾਂ ਦੇ ਬਾਣੇ ਵਿਚ ਆਏ ਦੋ ਲੁਟੇਰਿਆਂ ਨੇ ਸ਼ਰੇਆਮ ਇਕ ਕਾਰੋਬਾਰੀ ਨੂੰ ਲੁੱਟ ਲਿਆ। ਇਥੇ ਹੀ ਬਸ ਨਹੀਂ ਇਨ੍ਹਾਂ ਲੁਟੇਰਿਆਂ ਨੇ ਕਾਰੋਬਾਰੀ ’ਤੇ ਹਮਲਾ ਵੀ ਕੀਤਾ ਅਤੇ ਉਸ ਦਾ ਮੋਬਾਇਲ ਅਤੇ ਪੈਸੇ ਖੋਹ ਕੇ ਤੇਜ਼ੀ ਨਾਲ ਮੋਟਰਸਾਈਕਲ ’ਤੇ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਇਸ ਗੰਭੀਰ ਸੰਕਟ ’ਚ ਸੂਬਾ

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਜੋ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਇਸ ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕੱਲੇ ਆ ਰਹੇ ਕਾਰੋਬਾਰੀ ਨੂੰ ਮੋਟਰਸਾਈਕਲ ’ਤੇ ਨਿਹੰਗ ਸਿੰਘਾਂ ਦੇ ਬਾਣੇ ਵਿਚ ਆਏ ਲੁਟੇਰੇ ਪਹਿਲਾਂ ਤਾਂ ਰੋਕਦੇ ਹਨ ਅਤੇ ਫਿਰ ਇਕ ਲੁਟੇਰੇ ਮੋਟਰਸਾਈਕਲ ਤੋਂ ਉਤਰ ਕੇ ਕਾਰੋਬਾਰੀ ’ਤੇ ਹਮਲਾ ਕਰ ਦਿੰਦਾ ਹੈ ਅਤੇ ਉਸ ਤੋਂ ਨਕਦੀ ਅਤੇ ਮੋਬਾਇਲ ਖੋਹ ਕੇ ਮੋਟਰਸਾਈਕਲ ’ਤੇ ਬੈਠ ਤੇਜ਼ੀ ਨਾਲ ਫਰਾਰ ਹੋ ਜਾਂਦੇ ਹਨ, ਹਾਲਾਂਕਿ ਕਾਰੋਬਾਰੀ ਕੁੱਝ ਦੂਰੀ ਤਕ ਮੋਟਰਸਾਈਕਲ ਦੇ ਪਿੱਛੇ ਦੌੜਦਾ ਹੈ ਪਰ ਲੁਟੇਰੇ ਫਰਾਰ ਹੋਣ ਵਿਚ ਕਾਮਯਾਬ ਹੋ ਜਾਂਦੇ ਹਨ। 

ਇਹ ਵੀ ਪੜ੍ਹੋ : ਪੁਲਸ ਵਲੋਂ ਇਨਾਮੀ ਗੈਂਗਸਟਰ ਨੀਰਜ ਫਰੀਦਪੁਰੀਆ ਬਣਿਆ ਬੰਬੀਹਾ ਗੈਂਗ ਦਾ ਮੁੱਖ ਸਰਗਣਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News