ਲੁਧਿਆਣਾ ''ਚ ਨੌਜਵਾਨ ਤੋਂ ਹੋਈ ਲੁੱਟ! ਹਥਿਆਰ ਦੀ ਨੌਕ ''ਤੇ ਮੋਟਰਸਾਈਕਲ ਖੋਹ ਕੇ ਲੈ ਗਏ ਲੁਟੇਰੇ
Saturday, Jun 22, 2024 - 03:32 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 4 ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਲੁੱਟ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਜੈਦੀਪ ਜਾਖੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਕਲਾਮ ਖ਼ਾਨ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 20 ਜੂਨ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਮੈਟਰੋ ਰੋਡ ਦੀ ਬੈਕ ਸਾਈਡ 'ਤੇ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮ ਜਾਲ 'ਚ ਫਸਾ ਕੇ ਗਰਭਵਤੀ ਕਰਨ ਮਗਰੋਂ ਵਿਆਹ ਤੋਂ ਮੁਕਰਿਆ ਮੁੰਡਾ, ਤੇਲ ਦੀ ਬੋਤਲ ਲੈ ਟਾਵਰ 'ਤੇ ਜਾ ਚੜ੍ਹੀ ਕੁੜੀ
ਇਸ ਦੌਰਾਨ 2 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ 4 ਲੁਟੇਰੇ ਆਏ, ਜਿਨ੍ਹਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਤੋਂ ਮੋਟਰਸਾਈਕਲ ਖੋਹ ਲਿਆ ਤੇ ਫ਼ਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8