ਅੱਧੀ ਰਾਤ ਨੂੰ ਪਿਓ-ਪੁੱਤ ਨੂੰ 8 ਜਣਿਆਂ ਨੇ ਪਾ ਲਿਆ ਘੇਰਾ, ਹਥਿਆਰਾਂ ਦੀ ਨੋਕ ''ਤੇ ਲੁੱਟਿਆ
Wednesday, Jul 17, 2024 - 12:35 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਕੈਲਾਸ਼ ਨਗਰ ਰੋਡ 'ਤੇ ਅੱਧੀ ਰਾਤ ਨੂੰ ਅਣਪਛਾਤੇ ਲੁਟੇਰਿਆਂ ਵੱਲੋਂ ਪੈਦਲ ਜਾ ਰਹੇ ਪਿਓ-ਪੁੱਤ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ ਰਾਜਪਾਲ, ਰਾਸ਼ਟਰਪਤੀ ਨੇ ਵਾਪਸ ਮੋੜਿਆ ਬਿੱਲ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਧਿਰ ਦੇ ਲੋਕਾਂ ਨੇ ਦੱਸਿਆ ਕਿ ਰਾਤ ਨੂੰ ਤਕਰੀਬਨ ਸਾਢੇ 12 ਅਤੇ ਕੈਲਾਸ਼ ਨਗਰ ਰੋਡ 'ਤੇ ਆਪਣੇ ਘਰ ਜਾ ਰਹੇ ਸੀ ਅਤੇ ਇਸ ਦੌਰਾਨ ਮਗਰੋਂ 4-5 ਮੋਟਰਸਾਈਕਲ 'ਤੇ ਆਏ 8 ਲੁਟੇਰੇ ਆਏ ਜਿਨ੍ਹਾਂ ਨੇ ਆਉਂਦਿਆਂ ਹੀ ਪਹਿਲਾਂ ਪਿਓ ਨੂੰ ਕੁੱਟਮਾਰ ਕਰਕੇ ਉਨ੍ਹਾਂ ਤੋਂ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਇਸ ਮਗਰੋਂ ਪੁੱਤ ਤੋਂ ਮੋਬਾਈਲ ਫ਼ੋਨ ਅਤੇ ਘੜੀ ਖੋਹ ਕੇ ਫ਼ਰਾਰ ਹੋ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8