ਤੇਜ਼ਧਾਰ ਹਥਿਆਰ ਦਿਖਾ ਰੈਸਟੋਰੈਂਟ ''ਚੋਂ 1.70 ਲੱਖ ਦੀ ਲੁੱਟ
Monday, Dec 16, 2024 - 03:22 PM (IST)
ਲੁਧਿਆਣਾ (ਰਾਜ)– ਤੇਜ਼ਧਾਰ ਹਥਿਆਰ ਦੇ ਜ਼ੋਰ ’ਤੇ ਰੈਸਟੋਰੈਂਟ ਦੇ ਅੰਦਰੋਂ 1.70 ਲੱਖ ਰੁਪਏ ਦੀ ਲੁੱਟ ਕਰ ਵਾਲਿਆਂ ਨੂੰ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਕਾਬੂ ਕੀਤਾ ਹੈ।
ਮੁਲਜ਼ਮ ਬਾੜੇਵਾਲ ਦਾ ਰਹਿਣ ਵਾਲਾ ਮਨਜੀਤ ਸਿੰਘ ਹੈ। ਵਾਹਿਗੁਰੂਪਾਲ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਫਿਰੋਜ਼ਪੁਰ ਰੋਡ ’ਤੇ ਉਸ ਦਾ ਪਾਬਲੋ ਰੈਸਟੋਰੈਂਟ ਹੈ। ਮੁਲਜ਼ਮ ਮਨਜੀਤ ਸਿੰਘ ਆਪਣੇ ਅਣਪਛਾਤੇ ਸਾਥੀਆਂ ਨਾਲ ਰੈਸਟੋਰੈਂਟ ’ਚ ਦਾਖਲ ਹੋਏ ਸਨ ਅਤੇ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰ ਕੇ ਉਸ ਦੇ ਗੱਲੇ ’ਚੋਂ 1.70 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ ਪਰ ਪੁਲਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਜਿੱਤ ਲਏ 2,11,42,495 ਰੁਪਏ ਦੇ ਇਨਾਮ
ਇਸੇ ਤਰ੍ਹਾਂ ਹੀ ਇਕ ਹੋਰ ਮਾਮਲੇ ’ਚ ਥਾਣਾ ਸਭਾਰਾ ਨਗਰ ਦੀ ਪੁਲਸ ਨੇ ਨਿਰਮਾਣ ਅਧੀਨ ਬਿਲਡਿੰਗ ਤੋਂ ਮਟੀਰੀਅਲ ਚੋਰੀ ਕਰਨ ਵਾਲੇ ਮੁਲਜ਼ਮ ਆਕਾਸ਼ ਕੁਮਾਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8