ਤੇਜ਼ਧਾਰ ਹਥਿਆਰਾਂ ਦੀ ਨੋਕ ''ਤੇ ਲੁੱਟ, ਸੋਨੇ ਦੀ ਚੇਨ, ਮੁੰਦਰੀ ਤੇ ਮੋਬਾਈਲ ਲੈ ਗਏ ਲੁਟੇਰੇ
Monday, Jan 20, 2025 - 03:22 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਸ਼ਿਕਾਇਤਕਰਤਾ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਕੁੱਟਮਾਰ ਕਰਨ ਵਾਲੇ ਲਵ, ਅਲੀਸ਼ਾ, ਕਰਮਵੀਰ ਤੇ ਉਸ ਦੇ 3 ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ 18 ਜਨਵਰੀ ਨੂੰ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਇਸ ਦੌਰਾਨ ਨਿਊ ਅਸ਼ੋਕ ਨਗਰ ਵਿਚ ਉਸ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਕੁੱਟਮਾਰ ਕੀਤੀ ਗਈ। ਉਕਤ ਮੁਲਜ਼ਮ ਉਸ ਕੋਲੋਂ ਸੋਨੇ ਦੀ ਚੇਨ, ਸੋਨੇ ਦੀ ਮੁੰਦਰੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8