ਧਾਰਮਿਕ ਅਸਥਾਨ ''ਤੇ ਜਾਣ ਲੱਗਿਆਂ ਜੋੜੇ ਨਾਲ ਲੁੱਟ, ਸੋਨੇ ਦੀ ਮੁੰਦਰੀ ਲੈ ਗਏ ਲੁਟੇਰੇ

Monday, Mar 03, 2025 - 03:13 PM (IST)

ਧਾਰਮਿਕ ਅਸਥਾਨ ''ਤੇ ਜਾਣ ਲੱਗਿਆਂ ਜੋੜੇ ਨਾਲ ਲੁੱਟ, ਸੋਨੇ ਦੀ ਮੁੰਦਰੀ ਲੈ ਗਏ ਲੁਟੇਰੇ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਜੋੜੇ 'ਤੇ ਹਥਿਆਰਾਂ ਨਾਲ ਹਮਲਾ ਕਰ ਕੇ ਸੋਨੇ ਦੀ ਮੁੰਦਰੀ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਲਕਸ਼ਮੀਪੁਰੀ ਨੇ ਸ਼ਿਕਾਇਤ ਦਰਜ ਕਰਵਾਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਤੇ ਮਾਪਿਆਂ ਲਈ ਅਹਿਮ ਖ਼ਬਰ: ਅੱਜ ਹੀ ਕਰ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ

ਉਨ੍ਹਾਂ ਦੱਸਿਆ ਕਿ ਐਤਵਾਰ ਸਵੇਰੇ ਤਕਰੀਬਨ 5 ਵਜੇ ਉਹ ਆਪਣੀ ਪਤਨੀ ਦੇ ਨਾਲ ਬਿਆਸ ਡੇਰੇ 'ਤੇ ਜਾਣ ਲਈ ਸਲੇਮ ਟਾਬਰੀ ਪੈਟਰੋਲ ਪੰਪ ਦੇ ਸਾਹਮਣੇ ਖੜ੍ਹਾ ਬੱਸ ਦਾ ਇੰਤਜ਼ਾਰ ਕਰ ਰਿਹਾ ਸੀ। ਇਸੇ ਦੌਰਾਨ ਇਕ ਮੋਟਰਸਾਈਕਲ 'ਤੇ ਤਿੰਨ ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਸੋਨੇ ਦੀ ਮੁੰਦਰੀ ਲੁੱਟ ਲਈ ਤੇ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਤਿੰਨ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News